ਗੁਰਦਰਸ਼ਨ ਸੈਣੀ ਜੱਥੇ ਨਾਲ ਸ੍ਰੀ ਆਨੰਦਪੁਰ ਸਾਹਿਬ ਰਵਾਨਾ
ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਤੇ ਧਰਮ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੇ ਜ਼ਿਕਰ ਮੌਕੇ ਗੁਰੂ ਤੇਗ ਬਹਾਦਰ ਜੀ ਦਾ ਨਾਮ ਹਮੇਸ਼ਾ ਸਭ ਪਹਿਲਾਂ ਲਿਆ ਜਾਂਦਾ ਹੈ। ਉਨ੍ਹਾਂ ਨੇ ਇਹ...
Advertisement
ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਤੇ ਧਰਮ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੇ ਜ਼ਿਕਰ ਮੌਕੇ ਗੁਰੂ ਤੇਗ ਬਹਾਦਰ ਜੀ ਦਾ ਨਾਮ ਹਮੇਸ਼ਾ ਸਭ ਪਹਿਲਾਂ ਲਿਆ ਜਾਂਦਾ ਹੈ। ਉਨ੍ਹਾਂ ਨੇ ਇਹ ਗੱਲ ਅੱਜ ਡੇਰਾਬੱਸੀ ਹਲਕੇ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਜਥੇ ਸਣੇ ਰਵਾਨਾ ਹੋਣ ਮੌਕੇ ਆਖੀ। ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਜਪਾ ਵੱਲੋਂ ਕਰਵਾਏ ਜਾ ਰਹੇ ਸਮਾਗਮ ’ਚ ਸ਼ਾਮਲ ਹੋਣ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਹੀ ਨਹੀਂ ਸਗੋਂ ਏਕਤਾ, ਬਲਿਦਾਨ ਅਤੇ ਸੱਚਾਈ ਦੇ ਗੁਰਮਤ ਸੁਨੇਹੇ ਨੂੰ ਸਾਂਝਾ ਕਰਨ ਦਾ ਮੌਕਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।
Advertisement
Advertisement
Advertisement
×

