ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦਰਸ਼ਨ ਸੈਣੀ ਜੱਥੇ ਨਾਲ ਸ੍ਰੀ ਆਨੰਦਪੁਰ ਸਾਹਿਬ ਰਵਾਨਾ

ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਤੇ ਧਰਮ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੇ ਜ਼ਿਕਰ ਮੌਕੇ  ਗੁਰੂ ਤੇਗ ਬਹਾਦਰ ਜੀ ਦਾ ਨਾਮ ਹਮੇਸ਼ਾ ਸਭ ਪਹਿਲਾਂ ਲਿਆ ਜਾਂਦਾ ਹੈ। ਉਨ੍ਹਾਂ ਨੇ ਇਹ...
ਗੁਰਦਰਸ਼ਨ ਸਿੰਘ ਸੈਣੀ ਜਥੇ ਨਾਲ ਰਵਾਨਾ ਹੁੰਦੇ ਹੋਏ। -ਫੋਟੋ ਰੂਬਲ
Advertisement

ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਤੇ ਧਰਮ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੇ ਜ਼ਿਕਰ ਮੌਕੇ  ਗੁਰੂ ਤੇਗ ਬਹਾਦਰ ਜੀ ਦਾ ਨਾਮ ਹਮੇਸ਼ਾ ਸਭ ਪਹਿਲਾਂ ਲਿਆ ਜਾਂਦਾ ਹੈ। ਉਨ੍ਹਾਂ ਨੇ ਇਹ ਗੱਲ ਅੱਜ ਡੇਰਾਬੱਸੀ ਹਲਕੇ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਜਥੇ ਸਣੇ ਰਵਾਨਾ ਹੋਣ ਮੌਕੇ ਆਖੀ। ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਜਪਾ ਵੱਲੋਂ ਕਰਵਾਏ ਜਾ ਰਹੇ ਸਮਾਗਮ ’ਚ ਸ਼ਾਮਲ ਹੋਣ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਹੀ ਨਹੀਂ ਸਗੋਂ ਏਕਤਾ, ਬਲਿਦਾਨ ਅਤੇ ਸੱਚਾਈ ਦੇ ਗੁਰਮਤ ਸੁਨੇਹੇ ਨੂੰ ਸਾਂਝਾ ਕਰਨ ਦਾ ਮੌਕਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।

 

Advertisement

 

Advertisement
Show comments