ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦਰਸ਼ਨ ਸੈਣੀ ਨੇ ਜੌਲਾ ਕਲਾਂ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਪਿੰਡ ਜੌਲਾ ਕਲਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਕੇਂਦਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਹਰਿਆਣਾ ਦੀ ਉਦਾਹਰਨ ਲਈ ਜਾ ਸਕਦੀ...
ਗੁਰਦਰਸ਼ਨ ਸਿੰਘ ਸੈਣੀ ਦਾ ਸਵਾਗਤ ਕਰਦੇ ਹੋਏ ਭਾਜਪਾ ਕਾਰਕੁਨ। -ਫੋਟੋ: ਭੱਟੀ
Advertisement

ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਪਿੰਡ ਜੌਲਾ ਕਲਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਕੇਂਦਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਹਰਿਆਣਾ ਦੀ ਉਦਾਹਰਨ ਲਈ ਜਾ ਸਕਦੀ ਹੈ ,ਜਿੱਥੇ ਡਬਲ ਇੰਜਣ ਦੀ ਸਰਕਾਰ ਹੋਣ ਨਾਲ ਹਰਿਆਣਾ ਵਿਕਾਸ ਦੀਆਂ ਪੌੜੀਆਂ ਚੜ੍ਹਦਾ ਜਾ ਰਿਹਾ ਹੈ, ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਨੂੰ ਵਿਕਾਸ ਪੱਖੋਂ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਕੀਮਾਂ ਵਿੱਚ ਕੇਂਦਰ ਤੇ ਸੂਬਾ ਸਰਕਾਰ ਵਿਚ ਤਾਲਮੇਲ ਘੱਟ ਹੋਣ ਕਾਰਨ ਸਮੱਸਿਆ ਆਉਂਦੀ ਹੈ ਪਰ ਜੇ ਤਾਲਮੇਲ ਬਣ ਜਾਵੇ ਤਾਂ ਇਹ ਸਕੀਮਾਂ ਅਸਾਨੀ ਨਾਲ ਉਪਲੱਬਧ ਹੋ ਜਾਂਦੀਆਂ ਹਨ ਤੇ ਇਸ ਲਈ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨੀ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨਾਲ ਬਲਕਾਰ ਸਿੰਘ ਕਾਲਾ, ਭਗਤ ਸੁਖਬੀਰ ਸਿੰਘ , ਗੁਰਮੀਤ ਸਿੰਘ, ਜਸਵੀਰ ਸਿੰਘ, ਜੈਲਦਾਰ ਸੁਰਿੰਦਰਪਾਲ ਸਿੰਘ ਜਿਉਲੀ ਪੁਸ਼ਪਿੰਦਰ ਮਹਿਤਾ, ਗੁਲਜ਼ਾਰ ਸਿੰਘ ਟਿਵਾਣਾ , ਸਨਅਤ ਭਾਰਦਵਾਜ, ਹਰਪ੍ਰੀਤ ਸਿੰਘ ਤੇ ਦਵਿੰਦਰ ਸਿੰਘ ਧਨੋਨੀ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।

Advertisement
Advertisement