ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੇਵ ਸਿੰਘ ਮੁੜ ਪ੍ਰਧਾਨ ਬਣੇ

ਸੇਵਾਮੁਕਤ ਆਈ ਏ ਐੱਸ ਅਧਿਕਾਰੀ ਗੁਰਦੇਵ ਸਿੰਘ ਨੂੰ ਅੱਜ ਚੰਡੀਗੜ੍ਹ ਦੀ ਸਿੱਖ ਐਜੂਕੇਸ਼ਨਲ ਸੁਸਾਇਟੀ ਦਾ ਅਗਲੇ ਪੰਜ ਸਾਲਾਂ ਲਈ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਉਹ 2004 ਤੋਂ ਲਗਾਤਾਰ ਇਸ ਸੁਸਾਇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਹਨ। ਇਹ ਸੰਸਥਾ...
Advertisement

ਸੇਵਾਮੁਕਤ ਆਈ ਏ ਐੱਸ ਅਧਿਕਾਰੀ ਗੁਰਦੇਵ ਸਿੰਘ ਨੂੰ ਅੱਜ ਚੰਡੀਗੜ੍ਹ ਦੀ ਸਿੱਖ ਐਜੂਕੇਸ਼ਨਲ ਸੁਸਾਇਟੀ ਦਾ ਅਗਲੇ ਪੰਜ ਸਾਲਾਂ ਲਈ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਉਹ 2004 ਤੋਂ ਲਗਾਤਾਰ ਇਸ ਸੁਸਾਇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਹਨ। ਇਹ ਸੰਸਥਾ ਚੰਡੀਗੜ੍ਹ ਤੇ ਪੰਜਾਬ ਵਿਚ ਅੱਠ ਵਿਦਿਅਕ ਸੰਸਥਾਵਾਂ ਰਾਹੀਂ ਸਿੱਖਿਆ ਦੇ ਨਾਲ-ਨਾਲ ਧਾਰਮਿਕ, ਸੱਭਿਆਚਾਰਕ, ਸਾਹਿਤਕ ਅਤੇ ਖੇਡਾਂ ਦੇ ਖੇਤਰ ਵਿਚ ਯੋਗਦਾਨ ਪਾ ਰਹੀ ਹੈ। ਗੁਰਦੇਵ ਸਿੰਘ ਨੇ ਸੇਵਾਮੁਕਤ ਕਰਨਲ ਜਸਮੇਰ ਸਿੰਘ ਬਾਲਾ ਨੂੰ ਸੁਸਾਇਟੀ ਦਾ ਮੁੜ ਸਕੱਤਰ ਨਾਮਜ਼ਦ ਕੀਤਾ। ਡਾ. ਬਰਿੰਦਰਾ ਕੌਰ ਨੂੰ ਉਪ ਪ੍ਰਧਾਨ ਅਤੇ ਐਡਵੋਕੇਟ ਕਰਨਦੀਪ ਸਿੰਘ ਚੀਮਾ ਨੂੰ ਮੁੜ ਤੋਂ ਸੰਯੁਕਤ ਸਕੱਤਰ ਨਾਮਜ਼ਦ ਕੀਤਾ ਗਿਆ ਹੈ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੈਂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ, ਅਰਥਸ਼ਾਸਤਰੀ ਡਾ. ਐੱਸ ਐੱਸ ਜੌਹਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕਰਨਲ (ਸੇਵਾਮੁਕਤ) ਐੱਸ ਐੱਸ ਮਾਨ, ਡਾ. ਜੀ ਐੱਸ ਢਿੱਲੋਂ, ਡਾ. ਉਜਾਗਰ ਸਿੰਘ ਧਾਲੀਵਾਲ ਅਤੇ ਡਾ. ਜਸਪਾਲ ਸਿੰਘ ਰੰਧਾਵਾ ਹਾਜ਼ਰ ਸਨ।

Advertisement
Advertisement
Show comments