ਚੰਡੀਗੜ੍ਹ: ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਸੂਬਾ ਕਨਵੀਨਰ ਗੁਰਮੇਲ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵੱਲੋਂ ਬਣਾਏ ਗਏ ਸਾਬਕਾ ਕਰਮਚਾਰੀ ਵਿੰਗ ਵਿੱਚ ਅਹੁਦੇਦਾਰੀ ਦੇ ਨਿਵਾਜਿਆ ਗਿਆ ਹੈ। ਜਾਣਕਾਰੀ ਮੁਤਾਬਕ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਇੰਚਾਰਜ ਜਰਨੈਲ ਸਿੰਘ ਵੱਲੋਂ ਜਾਰੀ ਲਿਸਟ ਵਿੱਚ ਗੁਰਮੇਲ ਸਿੰਘ ਸਿੱਧੂ ਨੂੰ ਸਾਬਕਾ ਕਰਮਚਾਰੀ ਵਿੰਗ ਵਿੱਚ ਸੂਬਾ ਵਾਈਸ ਪ੍ਰਧਾਨ ਲਗਾਇਆ ਗਿਆ ਹੈ। ਸ੍ਰੀ ਸਿੱਧੂ ਨੇ ਆਪਣੀ ਨਿਯੁਕਤੀ ਉਤੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਡਿਊਟੀ ਨੂੰ ਬਾਖੂਬੀ ਨਿਭਾਉਣਗੇ ਅਤੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪਾਰਟੀ ਨਾਲ ਜੋੜਨ ਸਮੇਤ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਕਰਵਾਉਣ ਲਈ ਸੰਘਰਸ਼ਾਂ ਵਿੱਚ ਸਹਿਯੋਗ ਵੀ ਦੇਣਗੇ। -ਪੱਤਰ ਪ੍ਰੇਰਕ