ਰਤਵਾੜਾ ਸਾਹਿਬ ’ਚ ਗੁਰਮਤਿ ਸਮਾਗਮ
ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਤਵਾੜਾ ਸਾਹਿਬ ਟਰੱਸਟ ਵੱਲੋਂ ਕਰਵਾਏ ਚਾਰ ਦਿਨਾ ਗੁਰਮਤਿ ਸਮਾਗਮ ਅੱਜ ਸ਼ਾਮ ਵੇਲੇ ਸਮਾਪਤ ਹੋ ਗਏ। ਸਕੂਲਾਂ ਦੇ ਡਾਇਰੈਕਟਰ ਜਸਵੰਤ ਸਿੰਘ ਸਿਆਣ ਤੇ ਡਾ. ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਟਰੱਸਟ ਦੇ ਮੌਜੂਦਾ...
Advertisement
ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰਤਵਾੜਾ ਸਾਹਿਬ ਟਰੱਸਟ ਵੱਲੋਂ ਕਰਵਾਏ ਚਾਰ ਦਿਨਾ ਗੁਰਮਤਿ ਸਮਾਗਮ ਅੱਜ ਸ਼ਾਮ ਵੇਲੇ ਸਮਾਪਤ ਹੋ ਗਏ। ਸਕੂਲਾਂ ਦੇ ਡਾਇਰੈਕਟਰ ਜਸਵੰਤ ਸਿੰਘ ਸਿਆਣ ਤੇ ਡਾ. ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਟਰੱਸਟ ਦੇ ਮੌਜੂਦਾ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸੇ ਦੌਰਾਨ ਬਾਬਾ ਹਰਪਾਲ ਸਿੰਘ, ਬੀਬੀ ਉਜਾਗਰ ਕੌਰ ਰਤਵਾੜਾ ਸਾਹਿਬ ਦੇ ਜਥਿਆਂ ਨੇ ਕੀਰਤਨ ਕੀਤਾ। ਬਾਬਾ ਸਰਬਜੋਤ ਸਿੰਘ ਬੇਦੀ ਤੇ ਬਾਬਾ ਹਰੀ ਸਿੰਘ ਰੰਧਾਵਾ ਅਤੇ ਸੰਤ ਵਰਿਆਮ ਸਿੰਘ ਦੇ ਪੁੱਤਰ ਐਨ ਆਰ ਆਈ ਭਾਈ ਮਨਜੀਤ ਸਿੰਘ ਅਮਰੀਕਾ ਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸੰਬੋਧਨ ਕੀਤਾ। ਯੂਥ ਅਕਾਲੀ ਦਲ ਦੇ ਸਕੱਤਰ ਰਵਿੰਦਰ ਸਿੰਘ ਖੇੜਾ, ਟਰੱਸਟੀ ਇੰਦਰਜੀਤ ਸਿੰਘ ਰੰਧਾਵਾ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Advertisement
