ਨਡਿਆਲੀ ਵਿੱਚ ਗੁਰਮਤਿ ਸਮਾਗਮ
ਨਿੱਜੀ ਪੱਤਰ ਪ੍ਰੇਰਕ
20 ਜੁਲਾਈ
ਪਿੰਡ ਨਡਿਆਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਗੁਰਮਿਤ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਜਤਿੰਦਰ ਸਿੰਘ ਨੇ ਦਸਿਆ ਕਿ ਦੋ ਰੋਜ਼ਾ ਧਾਰਮਿਕ ਸਮਾਗਮ ਵਿੱਚ ਗੁਰੂ ਸਾਹਿਬ ਦੀ ਸ਼ਹਾਦਤ ਸੰਬੰਧੀ ਕਥਾ ਵਿਚਾਰਾਂ ਕੀਤੀਆਂ ਗਈਆਂ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੰਟ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਰਿੰਦਰ ਸਿੰਘ, ਕੁਲਵੰਤ ਸਿੰਘ, ਸਵਰਨ ਸਿੰਘ, ਗੁਰਿੰਦਰ ਸਿੰਘ, ਸਵਪੰਨ ਸਿੰਘ, ਦਰਸ਼ਨ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ, ਨਰਾਇਣ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਗਗਨਦੀਪ ਸਿੰਘ, ਮਨਜੀਤ ਸਿੰਘ ਮਾਨ ਖਾਨਪੁਰ, ਹਰਪ੍ਰੀਤ ਸਿੰਘ ਹੈਪੀ ਤਲਾਣੀਆਂ ਅਤੇ ਜਸ਼ਨਦੀਪ ਸਿੰਘ ਸਰਹਿੰਦ ਆਦਿ ਹਾਜ਼ਰ ਸਨ।