ਪੱਤਰ ਪ੍ਰੇਰਕਐੱਸਏਐੱਸ ਨਗਰ (ਮੁਹਾਲੀ), 23 ਮਈਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਅਮਰਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਅਮਰੀਕ ਸਿੰਘ ਦੇ ਪੰਥਕ ਢਾਡੀ ਜਥੇ ਨੇ ਗੁਰੂ ਅਮਰਦਾਸ ਜੀ ਦਾ ਜੀਵਨ ਬ੍ਰਿਤਾਂਤ, ਗੁਰੂ ਅੰਗਦ ਦੇਵ ਦੀ ਸੇਵਾ ਕਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿੱਚ 84 ਪੌੜੀਆਂ ਵਾਲੀ ਬਾਉਲੀ ਸਾਹਿਬ ਬਣਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਆ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।