ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੰਸਾਲੀ ਸਾਹਿਬ ’ਚ ਗੁਰਮਤਿ ਸਮਾਗਮ 10 ਨੂੰ

ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ 10 ਅਗਸਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 10 ਅਗਸਤ ਨੂੰ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਸੰਤ ਨਿਰਮਲ ਆਸਰਮ ਹੰਸਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।...
ਸੰਤ ਅਜੀਤ ਸਿੰਘ ਹੰਸਾਲੀ ਵਾਲੇ
Advertisement
ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ 10 ਅਗਸਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 10 ਅਗਸਤ ਨੂੰ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਸੰਤ ਨਿਰਮਲ ਆਸਰਮ ਹੰਸਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੀ ਸੰਪੂਰਨਾ ਸਵੇਰੇ 9 ਵਜੇ ਹੋਵੇਗੀ ਜਿਸ ਉਪਰੰਤ ਗੁਰਮਤਿ ਸਮਾਗਮ ਵਿਚ ਸਾਰਾ ਦਿਨ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ, ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਹਾਜ਼ਰੀ ਲਵਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੰਦਾਂ, ਜਨਰਲ ਮੈਡੀਕਲ ਚੈਕਅੱਪ, ਖੂਨਦਾਨ ਕੈਂਪ ਲਗਾਏ ਜਾਣਗੇ ਅਤੇ ਗੁਰੂ ਅਮਰ ਦਾਸ ਮੈਡੀਕਲ ਖੇੜਾ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਅੱਖਾਂ ਦਾ ਚੈਕਅੱਪ ਸੁਭ ਕਰਮਨ ਮੱਲਟੀ ਸਪੈਸ਼ਲਿਸਟੀ ਹਸਪਤਾਲ ਮੋਰਿੰਡਾ ਦੇ ਡਾ. ਚਰਨਜੀਤ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬਾਬਾ ਜੀ ਦੀ ਜੀਵਨੀ ਦਾ ਚੌਥਾ ਭਾਗ ਵੀ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਸਰਬੱਤ ਦੇ ਭਲੇ ਲਈ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ, ਸ੍ਰੀ ਰਹਰਾਸਿ ਸਾਹਿਬ, ਆਰਤੀ ਦੇ ਜਾਪ ਅਤੇ ਕੀਰਤਨ ਦੀਵਾਨ ਉਪਰੰਤ ਅੱਜ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤ ਨੇ ਸ਼ਰਕਤ ਕੀਤੀ ਅਤੇ ਖੀਰ ਪੂੜਿਆਂ ਦਾ ਲੰਗਰ ਵੀ ਚਲਾਇਆ ਗਿਆ।

 

Advertisement

Advertisement