ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸੱਚਖੰਡਵਾਸੀ ਸੰਤ ਵਰਿਆਮ ਸਿੰਘ ਦੀ ਜੀਵਨ ਸਾਥਣ ਰਹੇ ਸੱਚਖੰਡਵਾਸੀ ਮਾਤਾ ਰਣਜੀਤ ਕੌਰ ਬੀਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 8 ਅਗਸਤ ਨੂੰ ਸਵੇਰ ਤੋਂ ਬਾਅਦ ਦੁਪਹਿਰ ਤੱਕ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰਸਟ ਦੇ ਚੇਅਰਮੈਨ ਸੰਤ ਲਖਬੀਰ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਜਾ ਰਿਹਾ ਹੈ। ਟਰੱਸਟ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਡਾਇਰੈਕਟਰ ਭਾਈ ਜਸਵੰਤ ਸਿੰਘ ਸਿਆਣ, ਟਰੱਸਟੀ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਬਾਬਾ ਲਖਬੀਰ ਸਿੰਘ ਤੋਂ ਇਲਾਵਾ ਹੋਰ ਕਈ ਕੀਰਤਨੀ ਜਥੇ, ਰਾਗੀ, ਢਾਡੀ ਧਾਰਮਿਕ ਪ੍ਰਚਾਰ ਕਰਨਗੇ। ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਹੋਵੇਗਾ।