ਗੁਰਮੀਤ ਖਿਜ਼ਰਾਬਾਦ ਦੀ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ
ਕੁਰਾਲੀ, 29 ਮਈ
ਖਿਰਜ਼ਾਬਾਦ ਦੀ ਬਹੁ-ਮੰਤਵੀ ਸਹਿਕਾਰੀ ਸਭਾ ਲਈ ਚੋਣ ਹੋਈ। ਇਸ ਦੌਰਾਨ ਗੁਰਮੀਤ ਸਿੰਘ ਖਿਜ਼ਰਾਬਾਦ ਸਭਾ ਦੇ ਨਵੇਂ ਪ੍ਰਧਾਨ ਬਣੇ, ਜਦੋਂ ਕਿ ਗੁਰਪ੍ਰੀਤ ਸਿੰਘ ਲੁਬਾਣਗੜ੍ਹ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਸਭਾ ਦੀ ਚੋਣ ਵਿੱਚ ਸਾਰੇ ਮੈਂਬਰਾਂ ਨੇ ਹਿੱਸਾ ਲਿਆ ਅਤੇ ਇਸ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਗੁਰਮੀਤ ਸਿੰਘ ਖਿਜ਼ਰਾਬਾਦ ਨੂੰ ਇਸ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ।
ਹੋਰਨਾਂ ਅਹੁਦੇਦਾਰਾਂ ਗੁਰਪ੍ਰੀਤ ਸਿੰਘ ਲੁਬਾਣਗੜ੍ਹ ਨੂੰ ਮੀਤ ਪ੍ਰਧਾਨ ਅਤੇ ਬਲਜੀਤ ਸਿੰਘ ਖੇੜਾ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਨ੍ਹਾਂ ਤੋਂ ਇਲਾਵਾ ਪੁਸ਼ਪਿੰਦਰ ਕੁਮਾਰ, ਭੁਪਿੰਦਰ ਕੁਮਾਰ, ਪਰਮਜੀਤ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਬਲਜੀਤ ਕੌਰ ਅਤੇ ਨਰਿੰਦਰਪਾਲ ਕੌਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਨੇ ਨਵੇਂ ਚੁਣੇ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ, ਸੰਤੋਖ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਨਿਰਪਾਲ ਰਾਣਾ, ਬਲਜਿੰਦਰ ਸਿੰਘ ਭੇਲੀ, ਸਤਪਾਲ ਸਿੰਘ, ਜਗਜੀਵਨ ਸਿੰਘ, ਮਾਸਟਰ ਪਰਮਜੀਤ ਸਿੰਘ, ਲਖਵਿੰਦਰ ਸਿੰਘ ਜੋਨੀ, ਪ੍ਰਤਾਪ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਨਵੀਂ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।