ਅੰਦਹੇੜੀ ’ਚ ਗੁਰਮੀਤ ਢਕੋਰਾਂ ਨੂੰ ਲੱਡੂਆਂ ਨਾਲ ਤੋਲਿਆ
ਪੰਚਾਇਤ ਸਮਿਤੀ ਚੋਣਾਂ ਦੌਰਾਨ ਜ਼ੋਨ ਬੜੌਦੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਢਕੋਰਾਂ ਦੇ ਹੱਕ ਵਿੱਚ ਅੱਜ ਪਿੰਡ ਅੰਦਹੇੜੀ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਗੁਰਮੀਤ ਸਿੰਘ ਢਕੋਰਾਂ ਨੂੰ ਲੱਡੂਆਂ ਨਾਲ ਤੋਲਿਆ ਗਿਆ। ਮੀਟਿੰਗ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪਿੰਡਾਂ ਦੀਆਂ ਮੁਢਲੀਆਂ ਲੋੜਾਂ, ਨੌਜਵਾਨਾਂ ਲਈ ਰੁਜ਼ਗਾਰ, ਬਜ਼ੁਰਗਾਂ ਦੀ ਭਲਾਈ ਅਤੇ ਵਿਕਾਸ ਨੂੰ ਪਹਿਲ ਦਿੰਦੀ ਆਈ ਹੈ, ਜਿਸ ਕਰਕੇ ਲੋਕ ਕਾਂਗਰਸੀ ਉਮੀਦਵਾਰਾਂ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੱਥ ਮਜ਼ਬੂਤ ਹੋਣ ’ਤੇ ਹਲਕੇ ਦੇ ਪਿੰਡਾਂ ਵਿੱਚ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਫ਼ਾਈ ਪ੍ਰਣਾਲੀ ਦੇ ਸੁਧਾਰ, ਕਿਸਾਨਾਂ ਲਈ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਬਹਾਦਰ ਸਿੰਘ ਸ਼ੇਖਪੁਰਾ, ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ, ਕੁਲਦੀਪ ਸਿੰਘ, ਦਰਬਾਰਾ ਸਿੰਘ, ਅਮਰੀਕ ਸਿੰਘ, ਮਨਮੋਹਨ ਸਿੰਘ, ਨਾਨਕ ਸਿੰਘ, ਰਣਧੀਰ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ।
