ਖਾਨਪੁਰ ’ਚ ਗੁਰਮਿਤ ਸਮਰ ਕੈਂਪ
ਫ਼ਤਹਿਗੜ੍ਹ ਸਾਹਿਬ: ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ ਦੀਆਂ ਛੁੱਟੀਆਂ ਦੌਰਾਨ ਗੁਰਮਿਤ ਸਮਰ ਕੈਂਪ ਪਿੰਡ ਖਾਨਪੁਰ ਵਿੱਚ ਗ੍ਰਾਮ ਪੰਚਾਇਤ ਅਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਜ਼ੋਨ ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ। ਧਰਮ ਪ੍ਰਚਾਰਕ ਅਵਤਾਰ ਸਿੰਘ ਅਤੇ ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਸੱਤ ਰੋਜ਼ਾ ਇਹ ਕੈਂਪ ਵਿਚ 50 ਬੱਚਿਆਂ ਨੇ ਭਾਗ ਲਿਆ। ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਬੱਚਿਆਂ ਦਾ ਸਨਮਾਨ ਕੀਤਾ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ, ਜ਼ੋਨ ਇੰਚਾਰਜ ਇੰਦਰਜੀਤ ਸਿੰਘ, ਅਮਰੀਕ ਸਿੰਘ, ਪੰਚ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਕਰਨੈਲ ਸਿੰਘ, ਪਰਮਜੀਤ ਕੌਰ, ਕੁਲਦੀਪ ਕੌਰ, ਰਿਟ. ਥਾਣੇਦਾਰ ਬਲਜਿੰਦਰ ਸਿੰਘ, ਮਨਜੀਤ ਸਿੰਘ ਮਾਨ, ਐਡਵੋਕੇਟ ਦਵਿੰਦਰ ਸਿੰਘ, ਦਲਵੀਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
ਮੱਕੀ ਦੀ ਖ਼ਰੀਦ ਸ਼ੁਰੂ ਕਰਵਾਈ
ਫਤਹਿਗੜ੍ਹ ਸਾਹਿਬ: ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਸਰਹਿੰਦ ਅਨਾਜ ਮੰਡੀ ਵਿੱਚ ਮੱਕੀ ਦੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਕੋਈ ਮੁਸ਼ਕਲ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਿੰਨ ਹਜ਼ਾਰ ਕੁਇੰਟਲ ਮੱਕੀ ਫ਼ਸਲ ਵਿਕਣ ਲਈ ਆਈ ਹੈ ਜਿਸ ਵਿੱਚੋਂ 800 ਕੁਇੰਟਲ ਵਪਾਰੀਆਂ ਨੇ 2200 ਰੁਪਏ ਪ੍ਰਤੀ ਕੁਇੰਟਲ ਤੱਕ ਖ਼ਰੀਦੀ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸਰਹਿੰਦ ਮੰਡੀ ਪ੍ਰਧਾਨ ਤਰਸੇਮ ਉੱਪਲ, ਕਿਸਾਨ ਮਨਿੰਦਰ ਸਿੰਘ, ਤਰਨਪਾਲ ਸਿੰਘ, ਮੰਡੀ ਸੁਪਰਵਾਈਜ਼ਰ ਦਿਨੇਸ਼ ਗੋਇਲ ਅਤੇ ਮੰਡੀ ਕਲਰਕ ਗੁਰਵਿੰਦਰ ਸਿੰਘ ਗੁਰੀ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
ਬੇਲਾ ਕਾਲਜ ਦਾ ਨਤੀਜਾ ਸ਼ਾਨਦਾਰ
ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਮੈਨਜਮੈਂਟ ਸਟੱਡੀਜ਼ ਵਿਭਾਗ ਦੇ ਬੀਬੀਏ ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਹਰਮਨਜੋਤ ਕੌਰ ਨੇ 83.8 ਫ਼ੀਸਦ ਅੰਕਾਂ ਨਾਲ ਕਾਲਜ ਵਿੱਚ ਪਹਿਲਾ, ਜਦੋਂਕਿ ਗੁਰਸਿਮਰਨ ਸਿੰਘ ਨੇ (82.6 ਫ਼ੀਸਦ) ਅਤੇ ਸਿਮਰਪ੍ਰੀਤ ਕੌਰ ਨੇ (82.2 ਫ਼ੀਸਦ) ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਮਮਤਾ ਅਰੋੜਾ, ਵਿਭਾਗ ਮੁਖੀ ਪ੍ਰੋ. ਗੁਰਲਾਲ ਸਿੰਘ, ਪ੍ਰੋ. ਰਾਕੇਸ਼ ਜੋਸ਼ੀ, ਪ੍ਰੋ. ਗਗਨਦੀਪ ਕੌਰ, ਪ੍ਰੋ. ਗੁਰਿੰਦਰ ਸਿੰਘ, ਪ੍ਰੋ. ਹਰਪ੍ਰੀਤ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
ਪਰਮ ਯੋਗ ਪਰਿਵਾਰ ਨੇ ਛਬੀਲ ਲਾਈ
ਚੰਡੀਗੜ੍ਹ: ਪਰਮ ਯੋਗ ਪਰਿਵਾਰ ਵੱਲੋਂ ਸੈਕਟਰ 27 ਵਿਖੇ ਰਾਮਲੀਲਾ ਗਰਾਊਂਡ ਦੇ ਗੇਟ ਅੱਗੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਛਬੀਲ ਵਿੱਚ ਰਵਿੰਦਰ ਟੰਡਨ, ਅਸ਼ਵਨੀ ਗੁਪਤਾ, ਵਿਜੇ ਸ਼ਰਮਾ, ਹਰਵਿੰਦਰ ਸਿੰਘ, ਦਿਵਾਂਸ਼ੀ, ਰੇਣੂ, ਅਸੀਮ, ਕਾਮਯਾ, ਤੇਜਸ, ਜਤਿਨ, ਗੋਕੁਲ ਆਦਿ ਨੇ ਵੀ ਸੇਵਾ ਨਿਭਾਈ। ਉਨ੍ਹਾਂ ਦੱਸਿਆ ਕਿ ਸੈਕਟਰ 27 ਵਿੱਚ ਹਰ ਰੋਜ਼ ਸਵੇਰੇ 5.30 ਵਜੇ ਤੋਂ 6.30 ਵਜੇ ਤੱਕ ਆਸ਼ੂ ਪ੍ਰਤਾਪ ਦੀ ਅਗਵਾਈ ਹੇਠ ਯੋਗਾ ਕੈਂਪ ਲਗਾਇਆ ਜਾਂਦਾ ਹੈ ਜਿਸ ਦਾ ਕਾਫ਼ੀ ਲੋਕ ਫਾਇਦਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ 21 ਜੂਨ ਨੂੰ ਰਾਮਲੀਲਾ ਗਰਾਊਂਡ ਵਿੱਚ ਮਨਾਏ ਜਾ ਰਹੇ ਯੋਗ ਦਿਵਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ। -ਪੱਤਰ ਪ੍ਰੇਰਕ
ਜੀਤੀ ਪਡਿਆਲਾ ਨੇ ਕਾਂਗਰਸ ਵਰਕਰਾਂ ਦੀਆਂ ਮੁਸ਼ਕਲਾਂ ਸੁਣੀਆਂ
ਮੁੱਲਾਂਪੁਰ ਗ਼ਰੀਬਦਾਸ: ਜ਼ਿਲ੍ਹਾ ਕਾਂਗਰਸ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਚਾਹੜ ਮਾਜਰਾ ਵਿੱਚ ਹੋਈ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜੀਤੀ ਪਡਿਆਲਾ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਖਰੜ ਹਲਕੇ ਦੀ ਅਣਦੇਖੀ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਖਰੜ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਤਰਸਯੋਗ ਹੈ ਅਤੇ ਵਿਧਾਇਕ ਕੁੰਭਕਰਨੀ ਨੀਂਦ ਸੁੱਤੇ ਹਨ। ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਜੀਤੀ ਦਾ ਸਨਮਾਨ ਵੀ ਕੀਤਾ ਗਿਆ। -ਪੱਤਰ ਪ੍ਰੇਰਕ