ਗੁਰਪ੍ਰੀਤ ਤੇ ਪ੍ਰੀਤ ਤੀਜ ਦੀ ਰਾਣੀ ਬਣੀਆਂ
ਇੱਥੋਂ ਦੇ ਫੇਜ਼ ਨੌਂ ਦੀ ਰੈਜੀਡੈਂਟ ਸੋਸ਼ਲ ਐਂਡ ਵੈੱਲਫ਼ੇਅਰ ਐਸੋਸੀਏਸ਼ਨ ਵੱਲੋਂ ਤੀਆਂ ਮਨਾਈਆਂ ਗਈਆਂ। ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਸਮਾਗਮ ਮੌਕੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਨਗਰ ਨਿਗਮ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਣ ਸੋਹਾਣਾ, ਕੌਂਸਲਰ ਰਾਜ...
Advertisement
ਇੱਥੋਂ ਦੇ ਫੇਜ਼ ਨੌਂ ਦੀ ਰੈਜੀਡੈਂਟ ਸੋਸ਼ਲ ਐਂਡ ਵੈੱਲਫ਼ੇਅਰ ਐਸੋਸੀਏਸ਼ਨ ਵੱਲੋਂ ਤੀਆਂ ਮਨਾਈਆਂ ਗਈਆਂ। ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਸਮਾਗਮ ਮੌਕੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਨਗਰ ਨਿਗਮ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਣ ਸੋਹਾਣਾ, ਕੌਂਸਲਰ ਰਾਜ ਰਾਣੀ ਜੈਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਹੈਰੀ ਨੇ ਦੱਸਿਆ ਕਿ ਇਸ ਮੌਕੇ ਪ੍ਰੀਤ ਅਤੇ ਗੁਰਪ੍ਰੀਤ ਕੌਰ ਬਾਜਵਾ ਨੂੰ ਤੀਆਂ ਦੀ ਰਾਣੀ ਚੁਣਿਆ ਗਿਆ ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗਿੱਧਾ, ਪੀਘ ਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਵੀ ਹੋਈਆਂ। ਇਸ ਮੌਕੇ ਰੁਪਿੰਦਰ ਕੌਰ, ਸ਼ਰੀਨ ਪੁਰੀ, ਸੋਨੀਆ, ਪਲਵਿੰਦਰ ਕੌਰ ਸੰਧੂ, ਪ੍ਰੀਤ, ਹਰਪ੍ਰੀਤ ਕੌਰ, ਗੁਰਮੀਤ ਕੌਰ, ਮਨਜੀਤ ਕੌਰ ਤੋਂ ਇਲਾਵਾ ਕੈਪਟਨ ਰਾਜਿੰਦਰ ਸਿੰਘ, ਗੁਰਮੁੱਖ ਸਿੰਘ, ਰਸ਼ਪਾਲ ਸਿੰਘ ਚਾਹਲ ਨੇ ਭਰਵਾਂ ਯੋਗਦਾਨ ਪਾਇਆ।
Advertisement
Advertisement