ਜਗਜੀਤ ਕੁਮਾਰ
ਖਮਾਣੋਂ, 4 ਫਰਵਰੀ
ਨਜ਼ਦੀਕੀ ਪਿੰਡ ਭਾਂਬਰੀ ਵਿੱਚ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਵੱਡਾ ਹੁੰਗਾਰਾ ਮਿਲਿਆ। ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਤੇਜਿੰਦਰ ਸਿੰਘ ਭਾਂਬਰੀ ਦੀ ਅਗਵਾਈ ਹੇਠ ਪਿੰਡ ਵਿੱਚ ਹੋਈ ਨੁੱਕੜ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਭਰਵਾਂ ਸਮਰਥਨ ਦੇਣ ਦਾ ਐਲਾਨ ਕੀਤਾ। ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਪਣੇ ਪੰਜ ਸਾਲਾਂ ਦੇ ਰਾਜ ਦੌਰਾਨ ਪੰਜਾਬ ਵਿੱਚ ਵੱਡੀ ਪੱਧਰ ਉੱਤੇ ਵਿਕਾਸ ਕਾਰਜ ਕਰਵਾਏ ਜਿਸ ਕਾਰਨ ਪੰਜਾਬ ਦੇ ਲੋਕ ਮੁੜ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ ਹਨ। ਪਿੰਡ ਵਾਸੀਆਂ ਵੱਲੋਂ ਗੁਰਪ੍ਰੀਤ ਸਿੰਘ ਜੀ.ਪੀ. ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾ ਅਮਰਜੀਤ ਸੋਹਲ ਪ੍ਰਧਾਨ ਬਲਾਕ ਕਾਂਗਰਸ, ਸੁਰਿੰਦਰ ਸਿੰਘ ਰਾਮਗੜ੍ਹ ਚੇਅਰਮੈਨ ਮਾਰਕਿਟ ਕਮੇਟੀ, ਬਲਵੀਰ ਸਿੰਘ ਸਿੱਧੂ, ਗੁਰਿੰਦਰ ਸਿੰਘ ਸੋਨੀ, ਜਗਦੀਪ ਸਿੰਘ ਭਾਂਬਰੀ , ਗੁਰਚਰਨ ਸਿੰਘ ਸਿੰਘ ਚੰਨੀ ਅਤੇ ਨਿਖਲ ਖੰਨਾ ਜਨਰਲ ਸਕੱਤਰ ਐਨ ਐਸ ਯੂ ਆਈ ਪੰਜਾਬ ਤੋਂ ਇਲਾਵਾ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।