Gurpreet Singh Raju Khanna: ਰਾਜੂ ਖੰਨਾ ਵੱਲੋਂ ਮਿਸ਼ਨ ਫਤਿਹ ਦੀ ਸ਼ੁਰੂਆਤ
ਸ਼੍ੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫਤਰ ਅਮਲੋਹ ਵਿੱਚ ਵਰਕਰਾਂ ਦੀ ਮੀਟਿੰਗ ਕਰ ਕੇ ਨਸ਼ਾ ਤਸਕਰਾਂ ਖ਼ਿਲਾਫ਼ ‘ਮਿਸ਼ਨ ਫਤਿਹ’ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਮੁਹਿੰਮ ਦਾ ਪੋਸਟਰ...
ਸ਼੍ੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦਫਤਰ ਅਮਲੋਹ ਵਿੱਚ ਵਰਕਰਾਂ ਦੀ ਮੀਟਿੰਗ ਕਰ ਕੇ ਨਸ਼ਾ ਤਸਕਰਾਂ ਖ਼ਿਲਾਫ਼ ‘ਮਿਸ਼ਨ ਫਤਿਹ’ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਮੁਹਿੰਮ ਦਾ ਪੋਸਟਰ ਜਾਰੀ ਕਰਦਿਆਂ ਪਾਰਟੀ ਦੇ ਕਾਰਕੁਨਾਂ ਨੂੰ ਪਿੰਡ ਪੱਧਰੀ ਕਮੇਟੀਆਂ ਬਣਾਉਣ ਦਾ ਸੱਦਾ ਦਿੱਤਾ। ਸ੍ਰੀ ਰਾਜੂ ਖੰਨਾ ਨੇ ਕਿਹਾ ਕਿ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ। ਹਲਕਾ ਅਮਲੋਹ ਵਿੱਚ ਨਸ਼ਿਆਂ ਦੇ ਵਪਾਰ ਅਤੇ ਸੇਵਨ ਨੇ ਕਰੀਬ ਹਰ ਘਰ ਤੱਕ ਪਹੁੰਚ ਬਣਾ ਲਈ ਹੈ। ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਕੇ ਹਲਕੇ ਨੂੰ ਨਸ਼ਿਆਂ ਦੀ ਜਕੜ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਆਰੰਭੀ ਗਈ ਹੈ।
ਇਸ ਮੀਟਿੰਗ ਵਿੱਚ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਐੱਸ ਓ ਆਈ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਕੀਰਤ ਸਿੰਘ ਸਲਾਣਾ, ਸੀਨੀਅਰ ਆਗੂ ਨਵਜੋਤ ਸਿੰਘ ਨਰੈਣਗੜ੍ਹ, ਸਰਕਲ ਪ੍ਰਧਾਨ ਅਮਨਦੀਪ ਸਿੰਘ ਭੱਦਲਥੂਹਾ, ਸੀਨੀਅਰ ਆਗੂ ਕੁਲਵਿੰਦਰ ਸਿੰਘ ਰੈਹਿਲ, ਯੂਥ ਆਗੂ ਗੁਰਪ੍ਰੀਤ ਸਿੰਘ, ਜਸਦੇਵ ਸਿੰਘ ਜੱਸਾ ਸੌਂਟੀ, ਹਰਪਾਲ ਸਿੰਘ ਭਗਵਾਨਪੁਰਾ ਆਦਿ ਹਾਜ਼ਰ ਸਨ।

