ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਉਤਸਵ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਸ਼ਹਿਰ ਵਿੱਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ 6 ਵਜੇ ਗੁਰਦੁਆਰਾ ਸਤਿਸੰਗਤ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇੱਥੇ ਰਾਗੀ ਸਿੰਘਾਂ ਨੇ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਗੁਰ ਇਤਿਹਾਸ ਸੁਣਾਇਆ। ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਕੁਲਦੀਪ ਸਿੰਘ, ਹੈੱਡ ਗ੍ਰੰਥੀ ਸਤਨਾਮ ਸਿੰਘ, ਰਵਿੰਦਰ ਸਿੰਘ ਸੋਨੂੰ, ਰਣਜੀਤ ਸਿੰਘ ਵਿੱਕੀ ਅਤੇ ਰਣਬੀਰ ਸਿੰਘ ਫ਼ੌਜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।