ਗੁਰੂ ਗ੍ਰੰਥ ਸਾਹਿਬ ’ਵਰਸਿਟੀ ਦੀ ਗਤਕਾ ਟੀਮ ਦੋਇਮ
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਖ਼ਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੌਮੀ ਗਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ...
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਖ਼ਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੌਮੀ ਗਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਮੁਕਾਬਲਿਆਂ ’ਚ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਉਪ ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।
ਡੀਨ ਅਕਾਦਮਿਕ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਟੀਮ ਦੀ ਮਿਹਨਤ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਵਤਾਰ ਸਿੰਘ ਰੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓ ਐੱਸ ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਪ੍ਰਿੰਸੀਪਲ ਡਾ. ਜਸਵੀਰ ਸਿੰਘ, ਸਤਪਾਲ ਸਿੰਘ, ਇੰਚਾਰਜ ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ ਆਦਿ ਹਾਜ਼ਰ ਸਨ।

