DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Guru Ravidas 650th Parkash Purab: ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼...

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ।

ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ (ਦੋਵੇਂ ਔਨਲਾਈਨ) ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੌਂਦ ਨੇ ਡਰੋਨ ਸ਼ੋਅ ਅਤੇ ਹੋਰ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਅਤੇ ਡੇਰਾ ਕਠਾਰ ਤੋਂ ਬਾਬਾ ਪ੍ਰਦੀਪ ਦਾਸ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਟਿੰਗ ਵਿੱਚ ਔਨਲਾਈਨ ਸ਼ਮੂਲੀਅਤ ਕੀਤੀ।

Advertisement

ਸ੍ਰੀ ਸੌਂਦ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਡਰੋਨ ਸ਼ੋਅ ਸਤੰਬਰ ਮਹੀਨੇ ਤੋਂ ਸ਼ੁਰੂ ਕੀਤੇ ਜਾਣਗੇ। ਹਰ ਸ਼ੋਅ ਵਿੱਚ 500 ਤੋਂ ਵੱਧ ਡਰੋਨ ਅਸਮਾਨ ਵਿੱਚ ਇੱਕੋ ਸਮੇਂ ਪੇਸ਼ਕਾਰੀ ਕਰਨਗੇ। ਡਿਜੀਟਲ ਤਕਨੀਕ ਰਾਹੀਂ ਰਾਤ ਦੇ ਸਮੇਂ ਅਸਮਾਨ ਵਿੱਚ ਗੁਰੂ ਰਵਿਦਾਸ ਦੀ ਬਾਣੀ, ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ।

Advertisement

ਹਰ ਡਰੋਨ ਸ਼ੋਅ ਲਗਪਗ 25 ਤੋਂ 30 ਮਿੰਟਾਂ ਦਾ ਹੋਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਡਰੋਨ ਸ਼ੋਅ ਲਈ ਢੁਕਵੀਆਂ ਥਾਵਾਂ ਦੀ ਪਛਾਣ ਕੀਤੀ ਜਾਵੇ ਅਤੇ ਲੋਕਾਂ ਨੂੰ ਸ਼ੋਅ ਦੀ ਮਿਤੀ, ਸਮੇਂ ਅਤੇ ਸਥਾਨ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨਾਂ ਦੱਸਿਆ ਕਿ ਕਾਸ਼ੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣਗੀਆਂ।

Advertisement
×