Guru Ravidas Jayanti: ਡਰੋਨ ਸ਼ੋਅ ਨੇ ਗੁਰੂ ਰਵਿਦਾਸ ਦੇ ਫ਼ਲਸਫ਼ੇ ਤੋਂ ਜਾਣੂ ਕਰਾਇਆ
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਦਸਹਿਰਾ ਗਰਾਊਂਡ, ਸੈਕਟਰ 79 ਵਿੱਚ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਡਰੋਨਾਂ ਰਾਹੀਂ ਗੁਰੂ ਰਵਿਦਾਸ...
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਦਸਹਿਰਾ ਗਰਾਊਂਡ, ਸੈਕਟਰ 79 ਵਿੱਚ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਡਰੋਨਾਂ ਰਾਹੀਂ ਗੁਰੂ ਰਵਿਦਾਸ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਪੇਸ਼ ਕੀਤਾ ਗਿਆ, ਜਿਸ ਨੇ ਸੰਗਤ ਨੂੰ ਰੂਹਾਨੀ ਆਨੰਦ ਨਾਲ ਭਰ ਦਿੱਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਏ ਡੀ ਸੀ (ਜ) ਗੀਤਿਕਾ ਸਿੰਘ, ਐੱਸ ਡੀ ਐੱਮ ਦਮਨਦੀਪ ਕੌਰ, ਡੀ ਐੱਸ ਪੀ ਹਰਸਿਮਰਨ ਸਿੰਘ ਬੱਲ, ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਤੇ ਕਈ ਕੌਂਸਲਰ ਵੀ ਮੌਜੂਦ ਸਨ। ਸੰਗਤ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਲੱਖਣ ਡਰੋਨ ਸ਼ੋਅ ਦਾ ਆਨੰਦ ਮਾਣਿਆ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਸਮਾਗਮ ਦੌਰਾਨ ਜਸਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ।

