ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਗਲੀ ਸੂਰ ਮਾਰਨ ਦੇ ਦੋਸ਼ ਹੇਠ ਅੱਧੀ ਦਰਜਨ ਨੌਜਵਾਨ ਗ੍ਰਿਫ਼ਤਾਰ

ਵਣ ਵਿਭਾਗ ਦੇ ਕਾਰਵਾਈ ਖੇਤਰ ’ਚ ਵਾਪਰੀ ਘਟਨਾ ਨੇ ਚਰਚਾ ਛੇਡ਼ੀ
ਪਿੰਡ ਸੈਦਪੁਰ ਤੋਂ ਵਣ ਵਿਭਾਗ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ।
Advertisement
ਇੱਥੋਂ ਨੇੜਲੇ ਪਿੰਡ ਸੈਦਪੁਰ ਵਿੱਚ ਜੰਗਲੀ ਜੀਵਾਂ ਦੀ ਰੱਖਿਆ ਲਈ ਬਣਾਏ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਕੁੱਝ ਨੌਜਵਾਨਾਂ ਵੱਲੋਂ ਜੰਗਲੀ ਸੂਰ (ਵਾਇਲਡ ਬੋਰ) ਦਾ ਸ਼ਿਕਾਰ ਕਰਕੇ ਉਸ ਦਾ ਮਾਸ ਵੇਚਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ।

ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬਲਾਕ ਅਫਸਰ ਸੁਖਬੀਰ ਸਿੰਘ, ਫਾਰੈਸਟ ਗਾਰਡ ਪ੍ਰਭਜੋਤ ਕੌਰ ਤੇ ਹੇਮ ਰਾਜ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦਿਆਂ ਜਿੱਥੇ ਘਟਨਾ ਸਥਾਨ ਤੋਂ ਨਮੂਨੇ ਲਈ, ਉੱਥੇ ਹੀ ਪਿੰਡ ਦੇ ਛੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

ਸਬੰਧਤ ਵਿਭਾਗ ਨੇ ਇਸ ਮਾਮਲੇ ਵਿੱਚ ਸ਼ਾਮਲ ਦੱਸੇ ਗਏ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੰਗਲਾਤ ਵਿਭਾਗ ਦੇ ਗਾਰਡ ਪ੍ਰਭਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਪਿੰਡ ਸੈਦਪੁਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਕੁਝ ਨੌਜਵਾਨ ਜੰਗਲੀ ਸੂਰ ਨੂੰ ਮਾਰ ਕੇ ਆਪਸ ਵਿੱਚ ਮਾਸ ਵੰਡ ਰਹੇ ਹਨ। ਉਨ੍ਹਾਂ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਫੁਟੇਜ਼ ਖੰਘਾਲਣ ਮਗਰੋਂ ਵਿਭਾਗੀ ਕਾਰਵਾਈ ਕਰਦਿਆਂ ਅਮਰਜੀਤ ਸਿੰਘ, ਕ੍ਰਿਸ਼ਨ, ਗੈਰੀ, ਸਾਗਰ, ਗੋਲੂ ਅਤੇ ਦਵਿੰਦਰ ਸਿੰਘ ਸਾਰੇ ਵਾਸੀ ਪਿੰਡ ਸੈਦਪੁਰ ਨੂੰ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਅਤੇ ਇਕੱਤਰ ਕੀਤੇ ਗਏ ਸੈਂਪਲ ਡੀਐੱਨਏ ਜਾਂਚ ਲਈ ਦੇਹਰਾਦੂਨ ਭੇਜੇ ਜਾਣਗੇ ਮੁਲਜ਼ਮਾਂ ਨੂੰ ਵਣ ਜੀਵ ਸੁਰੱਖਿਆ ਐਕਟ 1972 ਦੀਆਂ ਵੱਖ-ਵੱਖ ਧਾਰਾਵਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ’ਤੇ ਦੋਸ਼ ਸਾਬਤ ਹੋ ਜਾਣ ਉਪਰੰਤ 3 ਤੋਂ 7 ਸਾਲ ਤੱਕ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਵੀ ਹੋ ਸਕਦਾ ਹੈ। ਵਣ ਵਿਭਾਗ ਵੱਲੋਂ ਅਜੇ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ ਕਿਉਂਕਿ ਮਾਮਲੇ ਦੀ ਜਾਂਚ ਜਾਰੀ ਹੈ।

ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਰੇਂਜ ਅਫਸਰ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਇਕੱਤਰ ਕੀਤੇ ਤੱਥਾਂ ਅਨੁਸਾਰ ਮੁਲਜ਼ਮਾਂ ਵਿਰੁੱਧ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Tags :
latest punjabi newspunjabi tribune update