ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਨੇੜਲੇ ਪਿੰਡ ਭਬਾਤ ਵਿੱਚ ਵਿੱਤੀ ਤੰਗੀ ਕਾਰਨ ਇਕ ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਤੀਸ਼ ਕੁਮਾਰ ਵਜੋਂ ਹੋਈ ਹੈ ਜੋ ਲੇਬਰ ਦਾ ਕੰਮ ਕਰਦਾ ਸੀ। ਉਸ ਨੂੰ ਲੰਘੇ ਦਿਨਾਂ ਤੋਂ ਲੌਕਡਾਊਨ ਦੌਰਾਨ ਕੰਮ ਨਹੀਂ ਮਿਲ ਰਿਹਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਇਸ ਦੇ ਕਾਰਨ ਸੋਮਵਾਰ ਦੇਰ ਸ਼ਾਮ ਉਸਨੇ ਆਪਣੇ ਘਰ ਵਿੱਚ ਪੱਖੇ ਨਾਲ ਗਲ ਫਾਹਾ ਲੈ ਕੇ ਖ਼ਦਕੁਸ਼ੀ ਕਰ ਲਈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਇੰਸਪੈਕਟਰ ਅਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।