ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹੜ੍ਹ: ਰਾਜੇਵਾਲ ਵੱਲੋਂ ਮਿਰਜ਼ਾਪੁਰ ਡੈਮ ਦਾ ਜਾਇਜ਼ਾ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 18 ਜੁਲਾਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਪਿੰਡ ਮਿਰਜ਼ਾਪੁਰ ਡੈਮ...
ਪਾਣੀ ਦੀ ਮਾਰ ਹੇਠ ਆਈਆਂ ਜ਼ਮੀਨਾਂ ਦਾ ਜਾਇਜ਼ਾ ਲੈਂਦੇ ਹੋਏ ਬਲਬੀਰ ਸਿੰਘ ਰਾਜੇਵਾਲ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 18 ਜੁਲਾਈ

Advertisement

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਪਿੰਡ ਮਿਰਜ਼ਾਪੁਰ ਡੈਮ ਅਤੇ ਹੋਰਨਾਂ ਥਾਵਾਂ ’ਤੇ ਮੌਕਾ ਦੇਖਿਆ। ਇਸ ਮੌਕੇ ਹੁਸਨ ਚੰਦ ਤੇ ਦਿਲਾ ਰਾਮ ਨੇ ਕਿਸਾਨ ਆਗੂ ਰਾਜੇਵਾਲ ਨੂੰ ਦੱਸਿਆ ਕਿ ਮਿਰਜ਼ਾਪੁਰ ਡੈਮ ਲਈ 170 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਹੈ ਪਰ ਡੈਮ ਦਾ ਪਾਣੀ ਉਨ੍ਹਾਂ ਦੀ ਕਰੀਬ 300 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਇਸ ਕਾਰਨ ਉਨ੍ਹਾਂ ਦੀ ਰੋਜ਼ੀ ਰੋਟੀ ਖ਼ਤਮ ਹੋ ਚੁੱਕੀ ਹੈ ਪਰ ਪੰਜਾਬ ਸਰਕਾਰ ਪਾਣੀ ਦੀ ਮਾਰ ਹੇਠ ਆਏ ਰਕਬੇ ਦਾ ਕੋਈ ਮੁਆਵਜ਼ਾ ਤੱਕ ਨਹੀਂ ਦੇ ਰਹੀ। ਪੀੜਤ ਕਿਸਾਨਾਂ ਰਾਜੇਵਾਲ ਨੂੰ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ ਪਰ ਹੁਣ ਤੱਕ ਕਿਸੇ ਨੇ ਵੀ ਉਨ੍ਹਾਂ ਦੀ ਬਾਂਹ ਨਹੀਂ ਫੜੀ। ਰਾਜੇਵਾਲ ਕਿ ਉਹ ਇਸ ਸਬੰਧੀ ਉਹ ਪੂਰੇ ਅੰਕੜਿਆਂ ਨਾਲ ਜਲਦੀ ਮੁੱਖ ਮੰਤਰੀ ਨੂੰ ਪੱਤਰ ਭੇਜਣਗੇ ਤਾਂ ਜੋ ਆਉਣ ਵਾਲੇ ਸਮੇਂ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਦੁਬਾਰਾ ਨੁਕਸਾਨ ਨਾ ਝੱਲਣਾ ਪਵੇ।

Advertisement
Tags :
(ਰਾਜੇਵਾਲ)ਹੜ੍ਹਜਾਇਜ਼ਾਮਿਰਜ਼ਾਪੁਰਵੱਲੋਂ