DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Haridwar Drowning Incident: ਹਰਿਦੁਆਰ ਹਾਦਸਾ: ਪੀੜਤ ਪਰਿਵਾਰਾਂ ਨੂੰ ਮਾਲੀ ਮਦਦ ਦਾ ਐਲਾਨ

ਹਰਿਦੁਆਰ ਦੇ ਜਵਾਲਾਪੁਰ ਖੇਤਰ ਵਿੱਚ ਸ਼ੁੱਕਰਵਾਰ ਨੂੰ ਨਹਾਉਂਦੇ ਸਮੇਂ ਚੰਡੀਗੜ੍ਹ ਦੇ ਚਾਰ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ। ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚਾਰੋਂ ਬੱਚਿਆਂ ਦੇ ਪਰਿਵਾਰਾਂ ਨੂੰ 5-5 ਲੱਖ...

  • fb
  • twitter
  • whatsapp
  • whatsapp
featured-img featured-img
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ।
Advertisement

ਹਰਿਦੁਆਰ ਦੇ ਜਵਾਲਾਪੁਰ ਖੇਤਰ ਵਿੱਚ ਸ਼ੁੱਕਰਵਾਰ ਨੂੰ ਨਹਾਉਂਦੇ ਸਮੇਂ ਚੰਡੀਗੜ੍ਹ ਦੇ ਚਾਰ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ। ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚਾਰੋਂ ਬੱਚਿਆਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਵਿੱਚ ਚਾਰੋਂ ਨੌਜਵਾਨਾਂ ਦੇ ਘਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਸ੍ਰੀ ਕਟਾਰੀਆ ਨੇ ਕਿਹਾ ਕਿ ਚਾਰ ਮਾਸੂਮ ਬੱਚਿਆਂ ਦੀ ਅਚਨਚੇਤ ਮੌਤ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਲਈ ਸਗੋਂ ਪੂਰੇ ਸ਼ਹਿਰ ਲਈ ਨਾ ਪੂਰਾ ਹੋ ਸਕਣ ਵਾਲਾ ਘਾਟਾ ਹੈ। ਇਹ ਸਾਰੇ ਬੱਚੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਸਨ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪੀੜਤ ਪਰਿਵਾਰਾਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਬਲ ਬਖ਼ਸ਼ਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਵੱਲੋਂ ਚਾਰੋਂ ਬੱਚਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸ੍ਰੀ ਕਟਾਰੀਆ ਨੇ ਕਿਹਾ ਕਿ ਕਿਸੇ ਬੱਚੇ ਦੇ ਵਿਛੋੜੇ ਦੀ ਭਰਪਾਈ ਕੋਈ ਵੀ ਵਿੱਤੀ ਸਹਾਇਤਾ ਨਹੀਂ ਕਰ ਸਕਦੀ, ਪਰ ਇਹ ਸਹਾਇਤਾ ਇਸ ਔਖੇ ਸਮੇਂ ਵਿੱਚ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਜਾ ਰਹੀ ਹੈ।

Advertisement

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੋਂ ਚਾਰ ਨੌਜਵਾਨ ਹਰਿਦੁਆਰ ਦੇ ਨਜ਼ਦੀਕ ਜਵਾਲਾਪੁਰ ਖੇਤਰ ਵਿੱਚ ਗੰਗਾ ਨਦੀ ਵਿੱਚ ਨਹਾਉਣ ਲੱਗ ਪਏ ਸਨ। ਇਸ ਦੌਰਾਨ ਚਾਰਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ।

Advertisement

Advertisement
×