Harjot Singh Bains: ਸ਼ਾਨਦਾਰ ਨਤੀਜਿਆਂ ਲਈ ਪ੍ਰਿੰਸੀਪਲਾਂ ਦਾ ਸਨਮਾਨ
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼...
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ। ਇਨ੍ਹਾਂ ਪ੍ਰਿੰਸੀਪਲਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪਹਿਲਕਦਮੀ ਅਧੀਨ ਜੇ ਈ ਈ (ਮੇਨ), ਜੇ ਈ ਈ (ਐਡਵਾਂਸਡ) ਅਤੇ ਨੀਟ ਯੂ ਜੀ 2026 ਪ੍ਰੀਖਿਆਵਾਂ ਪਾਸ ਕੀਤੀਆਂ ਹਨ।
ਮੁਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਯੂ ਜੀ 2026 ਪ੍ਰੀਖਿਆ ਪਾਸ ਕੀਤੀ ਹੈ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਕੱਲੀ ਇਮਾਰਤ ਸਕੂਲ ਨਹੀਂ ਹੁੰਦੀ। ਸਰਕਾਰ ਇਮਾਰਤਾਂ ਬਣਾ ਸਕਦੀ ਹੈ, ਪਰ ਇਹ ਅਧਿਆਪਕ ਹੀ ਹਨ ਜੋ ਸਕੂਲ ਨੂੰ ਸਿੱਖਣ ਅਤੇ ਸੁਫਨਿਆਂ ਦੇ ਸਥਾਨ ਵਿੱਚ ਬਦਲਦੇ ਹਨ।

