ਹਰਮੋਹਨ ਧਵਨ ਨੇ ਫੜਿਆ ‘ਆਪ’ ਦਾ ‘ਝਾੜੂ’

ਨਗਰ ਨਿਗਮ ’ਤੇ ਕਾਬਜ਼ ਹੋਣ ’ਤੇ ਪੰਚਾਇਤੀ ਰਾਜ ਨੂੰ ਮੁੜ ਸਥਾਪਿਤ ਕਰਨ ਦਾ ਵਾਅਦਾ

ਹਰਮੋਹਨ ਧਵਨ ਨੇ ਫੜਿਆ ‘ਆਪ’ ਦਾ ‘ਝਾੜੂ’

ਚੰਡੀਗੜ੍ਹ ਨਗਰ ਨਿਗਮ ਦੇ 25 ਸਾਲ ਪੂਰੇ ਹੋਣ ’ਤੇ ਰਾਜਨੀਤੀ ’ਚ ਵਾਪਸੀ ਕਰਨ ਦਾ ਐਲਾਨ ਕਰਦੇ ਹੋਏ ਹਰਮੋਹਨ ਧਵਨ, ਜਰਨੈਲ ਸਿੰਘ ਤੇ ਹੋਰ ਪਾਰਟੀ ਆਗੂ । -ਫੋਟੋ: ਮਨੋਜ ਮਹਾਜਨ

ਆਤਿਸ਼ ਗੁਪਤਾ

ਚੰਡੂੀਗੜ੍ਹ, 15 ਸਤੰਬਰ

ਆਮ ਆਦਮੀ ਪਾਰਟੀ ਤੋਂ ਸਾਲ 2019 ’ਚ ਲੋਕ ਸਭਾ ਚੋਣ ਲੜ ਚੁੱਕੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ‘ਝਾੜੂ’ ਚੁੱਕ ਕੇ ਸ਼ਹਿਰ ਦੇ ਵਿਕਾਸ ਲਈ ਨਿੱਤਰ ਗਏ ਹਨ। ਜਿਨ੍ਹਾਂ ਨੇ ਚੰਡੀਗੜ੍ਹ ਨਗਰ ਨਿਗਮ ਦੀ 25 ਸਾਲ ਪੁਰੇ ਹੋਣ ’ਤੇ ਗਰਮਜੋਸ਼ੀ ਨਾਲ ਰਾਜਨੀਤੀ ’ਚ ਸਰਗਰਮ ਤੌਰ ’ਤੇ ਵਾਪਸੀ ਕੀਤੀ ਹੈ। ਇਸ ਮੌਕੇ ‘ਆਪ’ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਪ੍ਰਦੀਪ ਛਾਬੜਾ, ਪ੍ਰੇਮ ਗਰਗ ਤੇ ਚੰਦਰਮੁਖੀ ਸ਼ਰਮਾ ਵੀ ਹਾਜ਼ਰ ਰਹੇ। ਜਰਨੈਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਨਿਗਮ ਦੀਆਂ ਸਾਰੀਆਂ 35 ਸੀਟਾਂ ’ਤੇ ‘ਆਪ’ ਉਮੀਦਵਾਰ ਉਤਾਰੇਗੀ ਅਤੇ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਨਿਗਮ ਵਿੱਚ ਕਾਬਜ਼ ਹੋਣ ਤੋਂ ਬਾਅਦ ਚੰਡੀਗੜ੍ਹ ਨੂੰ ਦਿੱਲੀ ਤੋਂ ਵਧੀਆ ਬਣਾਇਆ ਜਾਵੇਗਾ।

ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਨੇ ਕਿਹਾ ਕਿ ਕਰੋਨਾ ਕਾਰਨ ਪਿਛਲੇ ਡੇਢ ਸਾਲ ਤੋਂ ਪਾਰਟੀ ਤੋਂ ਦੂਰ ਸੀ ਪਰ ਪਾਰਟੀ ਲਈ ਕੰਮ ਕਰ ਰਹੇ ਸਨ। ਨਿਗਮ ਚੋਣਾਂ ’ਚ ਸਰਗਰਮ ਭੁਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਬਣੇ ਨੂੰ 25 ਸਾਲ ਹੋ ਗਏ ਹਨ। ਕਾਂਗਰਸ ਅਤੇ ਭਾਜਪਾ ਨੇ ਸ਼ਹਿਰ ਦਾ ਵਿਕਾਸ ਨਹੀਂ ਵਿਨਾਸ਼ ਕੀਤਾ ਹੈ। ਜਿਸ ਦਾ ਹਿਸਾਬ ਲਿਆ ਜਾਵੇਗਾ। ਸ੍ਰੀ ਧਵਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪਿੰਡਾਂ ਨੂੰ ਉਜਾੜ ਕੇ ਬਣਾਏ ਸ਼ਹਿਰ ਚੰਡੀਗੜ੍ਹ ਵਿੱਚੋਂ ਪੰਚਾਇਤੀ ਰਾਜ ਨੂੰ ਖਤਮ ਕਰ ਦਿੱਤਾ ਹੈ। ਨਿਗਮ ਵਿੱਚ ‘ਆਪ’ ਦੇ ਕਾਬਜ਼ ਹੋਣ ’ਤੇ ਪੰਚਾਇਤੀ ਰਾਜ ਨੂੰ ਮੁੜ ਬਹਾਲ ਕਰਨ ਲਈ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ ਲਾਲ ਡੋਰੇ ਤੋਂ ਬਾਹਰ ਦੀ ਉਸਾਰੀਆਂ ਨੂੰ ਵੀ ਰੈਗੁਲਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦਾ ਬਿਜਲੀ ਵਿਭਾਗ ਲਾਭ ’ਚ ਚੱਲ ਰਿਹਾ ਸੀ। ਜਿਸ ਨੂੰ ਯੂਟੀ ਪ੍ਰਸ਼ਾਸਨ ਨੇ ਨਿੱਜੀ ਹੱਥਾਂ ’ਚ ਧੱਕ ਦਿੱਤਾ ਹੈ। ਇਸੇ ਤਰ੍ਹਾਂ ਪਾਣੀ ਦੀਆਂ ਕੀਮਤਾਂ ਦੁੱਗਣੀਆਂ ਕਰ ਦਿੱਤੀਆਂ ਹਨ। ਸ਼ਹਿਰ ਵਿੱਚ ਪਾਰਕਿੰਗ ਦਾ ਮਾੜਾ ਹਾਲ ਹੈ ਅਤੇ ਡੱਡੂਮਾਜਰਾ ਡੰਪਿੰਗ ਗਰਾਊਂਡ ਕਰਕੇ ਹਜ਼ਾਰਾਂ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਅਤੇ ਭਾਜਪਾ ਦੇ ਰਾਜ ਵਿੱਚ ਹੋਇਆ ਹੈ। ਜਿਸ ਬਾਰੇ ਦੋਵਾਂ ਪਾਰਟੀਆਂ ਤੋਂ ਪੁੱਛਿਆ ਜਾਵੇਗਾ।

ਭਾਜਪਾ ਅਤੇ ਕਾਂਗਰਸ ਦੀ ਮਾੜੀ ਕਾਰਗੁਜਾਰੀ ਬਾਰੇ ਘਰ-ਘਰ ਦੇਵੇਗੀ ‘ਆਪ’ ਜਾਣਕਾਰੀ

ਸਾਬਕਾ ਕੇਂਦਰੀ ਮੰਤਰੀ ਅਤੇ ‘ਆਪ’ ਆਗੂ ਹਰਮੋਹਨ ਧਵਨ ਨੇ ਕਿਹਾ ਕਿ 25 ਸਾਲਾਂ ’ਚ ਕਾਂਗਰਸ ਅਤੇ ਭਾਜਪਾ ਨੇ ਸ਼ਹਿਰ ਨੂੰ ਲੁੱਟ ਕੇ ਖਾਧਾ ਹੈ। ਦੋਵਾਂ ਪਾਰਟੀਆਂ ਦੀ 25 ਸਾਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਘਰ-ਘਰ ਜਾਇਆ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਭਾਜਪਾ ਅਤੇ ਕਾਂਗਰਸ ਦੀ ਲੋਕ ਵਿਰੋਧੀ ਸੋਚ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੱਤਾ ਵਿੱਚ ਆਉਣ ’ਤੇ ਸ਼ਹਿਰ ਨੂੰ ਦਿੱਲੀ ਤੋਂ ਸੋਹਣਾ ਸ਼ਹਿਰ ਬਣਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All