ਸੰਜੀਵ ਬੱਬੀ
ਚਮਕੌਰ ਸਾਹਿਬ, 13 ਦਸੰਬਰ
ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਹੇ ਸਾਬਕਾ ਪੁਲੀਸ ਅਧਿਕਾਰੀ ਹਰਮੋਹਣ ਸਿੰਘ ਸੰਧੂ ਨੂੰ ਅਕਾਲੀ ਦਲ-ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨਿਆ ਗਿਆ ਹੈ। ਸੰਧੂ ਦੇ ਪਿਤਾ ਸਵ: ਅਜੈਬ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਇਕ ਰਹੇ ਅਤੇ ਮਾਤਾ ਸਵ: ਬੀਬੀ ਸਤਵੰਤ ਕੌਰ ਸੰਧੂ ਵੀ ਪੰਜ ਵਾਰ ਵਿਧਾਇਕ ਰਹੇ ਤੇ ਦੋ ਵਾਰ ਮੰਤਰੀ ਵੀ ਰਹਿ ਚੁੱਕੇ ਹਨ। ਸੰਧੂ ਦੀ ਭਰਜਾਈ ਬੀਬੀ ਜਗਮੀਤ ਕੌਰ ਸੰਧੂ ਵੀ ਅਕਾਲੀ ਦਲ ਦੀ ਟਿਕਟ ’ਤੇ ਚਮਕੌਰ ਸਾਹਿਬ ਤੋਂ ਚੋਣ ਲੜ ਚੁੱਕੇ ਹਨ। ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਸੀਨੀਅਰ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਯੂਥ ਆਗੂ ਹਰਦੀਪ ਸਿੰਘ ਸੋਨੀ, ਬਸਪਾ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਰਾਜਾ, ਜਥੇਦਾਰ ਕਰਨੈਲ ਸਿੰਘ, ਲਖਵੀਰ ਸਿੰਘ ਲੱਖੀ, ਕੌਂਸਲਰ ਭੁਪਿੰਦਰ ਸਿੰਘ ਭੂਰਾ, ਕੌਂਸਲਰ ਕ੍ਰਿਪਾਲ ਸਿੰਘ ਗਿੱਲ ਅਤੇ ਬਾਈ ਪਰਮਿੰਦਰ ਸਿੰਘ ਸੇਖੋਂ ਆਦਿ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਕੇ ਸ੍ਰੀ ਸੰਧੂ ਨੂੰ ਜਿਤਾਉਣਗੇ।