ਹਰਪ੍ਰਤਾਪ ਸਿੰਘ ਦੇ ਦਸਵੀਂ ’ਚੋਂ 96 ਫੀਸਦੀ ਅੰਕ
ਅਮਲੋਹ: ਸੀਬੀਐੱਸਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਮਾਲੋਵਾਲ ਅਤੇ ਹਰਪ੍ਰੀਤ ਕੌਰ ਮਾਲੋਵਾਲ ਦੇ ਪੁੱਤਰ ਹਰਪ੍ਰਤਾਪ ਸਿੰਘ ਗਿੱਲ ਨੇ 96 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਪਰਿਵਾਰਕ...
Advertisement
ਅਮਲੋਹ: ਸੀਬੀਐੱਸਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਮਾਲੋਵਾਲ ਅਤੇ ਹਰਪ੍ਰੀਤ ਕੌਰ ਮਾਲੋਵਾਲ ਦੇ ਪੁੱਤਰ ਹਰਪ੍ਰਤਾਪ ਸਿੰਘ ਗਿੱਲ ਨੇ 96 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਪਰਿਵਾਰਕ ਮੈਂਬਰਾਂ ਨੇ ਖੁਸ਼ੀ ਜਾਹਰ ਕਰਦੇ ਹੋਏ ਉਸ ਦਾ ਮੂੰਹ ਮਿੱਠਾ ਕਰਵਾਇਆ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਦੱਸਣਯੋਗ ਹੈ ਕਿ ਹਰਪ੍ਰਤਾਪ ਸਿੰਘ ਗਿੱਲ ਜੀਬੀ ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ ਹੈ। ਪੱਤਰਕਾਰਾਂ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਉਸ ਨੇ ਦੱਸਿਆ ਕਿ ਉਹ ਡਾਕਟਰ ਬਣ ਕੇ ਆਪਣੀ ਜ਼ਿੰਦਗੀ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ। -ਪੱਤਰ ਪ੍ਰੇਰਕ
Advertisement
Advertisement