ਰੁਜ਼ਗਾਰ ਦੇਣ ’ਚ ਹਰਿਆਣਾ ਸਰਕਾਰ ਨਾਕਾਮ: ਢਾਂਡਾ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਹਰਿਆਣਾ ਵਿੱਚ ਵੱਧ ਰਹੀ ਬੇਰੁਜ਼ਗਾਰੀ ਲਈ ਭਾਜਪਾ ਸਰਕਾਰ ਦਾ ਘਿਰਾਓ ਕੀਤਾ ਹੈ। ਸ੍ਰੀ ਢਾਂਡਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹਰ ਸਾਲ...
Advertisement
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਹਰਿਆਣਾ ਵਿੱਚ ਵੱਧ ਰਹੀ ਬੇਰੁਜ਼ਗਾਰੀ ਲਈ ਭਾਜਪਾ ਸਰਕਾਰ ਦਾ ਘਿਰਾਓ ਕੀਤਾ ਹੈ। ਸ੍ਰੀ ਢਾਂਡਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹਰ ਸਾਲ 2 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ 11 ਸਾਲ ਬੀਤਣ ਦੇ ਬਾਵਜੂਦ ਸਿਰਫ਼ 1.20 ਲੱਖ ਨੌਕਰੀਆਂ ਦਿੱਤੀਆਂ ਹਨ। ਸਰਕਾਰ ਰੁਜ਼ਗਾਰ ਦੇਣ ’ਚ ਨਾਕਾਮ ਰਹੀ ਹੈ, ਜਦੋਂਕਿ ‘ਆਪ’ ਦੀ ਸਰਕਾਰ ਨੇ ਪੰਜਾਬ ਵਿੱਚ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ 60 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਵਿੱਚ ਹੋਰ ਵੀ ਨੌਜਵਾਨਾਂ ਨੂੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਹਰਿਆਣਾ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ ਹਨ।
Advertisement
Advertisement
×

