ਪੰਚਕੂਲਾ: ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਨੂੰ ਰੱਖੜੀ ਦਾ ਤੋਹਫਾ ਦਿੰਦੇ ਹੋਏ ਇਸ ਸਾਲ ਵੀ ਹਰਿਆਣਾ ਟਰਾਂਸਪੋਰਟ ਦੀਆਂ ਬੱਸਾਂ ਵਿਚ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਯਾਤਰਾ ਦੀ ਸਹੂਲਤ 10 ਅਗਸਤ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ ਅਤੇ 11 ਅਗਸਤ ਰੱਖੜੀ ਦੇ ਦਿਨ ਅੱਧੀ ਰਾਤ 12 ਵਜੇ ਤਕ ਰਹੇਗੀ। ਇਹ ਸਹੂਲਤ ਸਾਧਾਰਨ ਤੇ ਸਟੈਂਡਰਡ ਬੱਸਾਂ ਵਿਚ ਦਿੱਤੀ ਜਾਵੇਗੀ। ਸ੍ਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੱਖੜੀ ਦੇ ਮੌਕੇ ’ਤੇ ਮਹਿਲਾਵਾਂ ਅਤੇ 15 ਸਾਲ ਤੱਕ ਦੇ ਬੱਚਿਆਂ ਨੂੰ ਮੁਫਤ ਯਾਤਰਾ ਸਹੂਲਤ ਦਿੱਤੀ ਜਾ ਰਹੀ ਸੀ। -ਪੱਤਰ ਪ੍ਰੇਰਕ