ਹਰਿਆਣਾ ਗੁਰਦੁਆਰਾ ਕਮੇਟੀ ਨੇ ਰਾਹਤ ਸਮੱਗਰੀ ਭੇਜੀ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ਼ ਵੱਲੋਂ ਅੱਜ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ ਅਤੇ ਗੁਰਦੁਆਰਾ ਨਾਡਾ ਸਾਹਿਬ ਦੇ ਹੈੱਡ ਗਰੰਥੀ ਜਗਜੀਤ ਸਿੰਘ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਗੁਰਦੁਆਰਾ ਨਾਢਾ...
Advertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ਼ ਵੱਲੋਂ ਅੱਜ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ ਅਤੇ ਗੁਰਦੁਆਰਾ ਨਾਡਾ ਸਾਹਿਬ ਦੇ ਹੈੱਡ ਗਰੰਥੀ ਜਗਜੀਤ ਸਿੰਘ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਗੁਰਦੁਆਰਾ ਨਾਢਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਜੀਤ ਸਿੰਘ ਅਤੇ ਮੈਨੇਜਰ ਪਰਮਜੀਤ ਸਿੰਘ ਨੇ ਰਾਹਤ ਸਮੱਗਰੀ ਦੀਆਂ ਗੱਡੀਆਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਭਾਈ ਅਮ੍ਰਿੰਤਪਾਲ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਬਲਜਿੰਦਰ ਸਿੰਘ ਜਟਾਣਾ ਅਤੇ ਸਮੂਹ ਸਾਧ ਸੰਗਤ ਸ਼ਾਮਲ ਸੀ।
Advertisement
Advertisement
×