ਹਰਿਆਣਾ ਪੰਜਾਬ ਤੋਂ ਅੱਗੇ ਨਿਕਲਿਆ: ਸੈਣੀ
ਭਾਜਪਾ ਆਗੂ ਨੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੀਤੀ ਮੁਲਾਕਾਤ
Advertisement
ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਪੰਜਾਬ ਪ੍ਰਦੇਸ਼ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਵੀ ਹਾਜ਼ਰ ਸੀ।
ਗੁਰਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਪੰਜਾਬ ਅਤੇ ਹਲਕਾ ਡੇਰਾਬੱਸੀ ਦੇ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਲਗਾਤਾਰ ਭਾਜਪਾ ਦੀ ਸਰਕਾਰ ਬਣਨ ’ਤੇ ਇਹ ਸੂਬਾ ਲਗਾਤਾਰ ਤਰੱਕੀ ਦੀ ਬੁਲੰਦੀਆਂ ਨੂੰ ਛੋਹ ਰਿਹਾ ਹੈ, ਜਦਕਿ ਪੰਜਾਬ ਵਿੱਚ ਮਾੜੀਆਂ ਅਲਾਮਤਾਂ ਨੇ ਜੜ੍ਹਾਂ ਪਸਾਰ ਲਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਤਰੱਕੀ ਦੀ ਲੀਹ ’ਤੇ ਲਿਆਉਣ ਲਈ ਜ਼ਰੂਰੀ ਹੈ ਕਿ ਪੰਜਾਬ ਵੀ ਹਰਿਆਣਾ ਵਾਂਗ ਕੇਂਦਰ ਸਰਕਾਰ ਨਾਲ ਰਲ ਕੇ ਚਲੇ।
Advertisement
Advertisement