ਪੱਤਰ ਪ੍ਰੇਰਕ
ਪੰਚਕੂਲਾ, 8 ਸਤੰਬਰ
ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਵੱਲੋਂ ਇਸ ਸਾਲ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ -2022 ਦਾ 12 ਤੇ 13 ਨਵੰਬਰ ਨੂੰ ਲਈ ਜਾਵੇਗੀ ਅਤੇ ਇਸ ਲਈ ਰਜਿਸਟ੍ਰੇਸ਼ਨ ਪ੍ਰਕ੍ਰਿਆ ਜਲਦੀ ਹੀ ਸ਼ੁਰੂ ਹੋਵੇਗੀ। ਹਰਿਆਣਾ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਡਾ. ਜਗਬੀਰ ਸਿੰਘ ਨੇ ਅੱਜ ਬੋਰਡ ਦੇ 54ਵੇਂ ਸਥਾਪਨਾ ਦਿਵਸ ਮੌਕੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਸਿਖਿਆ ਦੇ ਉਥਾਨ ਤੇ ਵਿਦਿਆਰਥੀਆਂ ਦੀ ਭਲਾਈ ਨਾਲ ਜੁੜੀ ਬਹੁਤ ਮਹਤੱਵਪੂਰਨ ਬੁਨਿਆਦੀ ਯੋਜਨਾ ਸ਼ੁਰੂ ਕੀਤੀ ਗਈ ਹੈ।