ਹੌਲਦਾਰ ਗੁਰਦੀਪ ਸਿੰਘ ਦਾ ਸਰਕਾਰੀ ਸਨਮਾਨ ਨਾਲ ਸਸਕਾਰ
ਰਾਜਸੀ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵੱਡੀ ਗਿਣਤੀ ’ਚ ਲੋਕਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ
Advertisement
ਇੱਥੋਂ ਨਜ਼ਦੀਕੀ ਪਿੰਡ ਰਾਏਪੁਰ ਝੱਜ ਦੇ ਵਸਨੀਕ ਫ਼ੌਜੀ ਜਵਾਨ ਹੌਲਦਾਰ ਗੁਰਦੀਪ ਸਿੰਘ ਪੁੱਤਰ ਭੋਲਾ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 70 ਇੰਜਨੀਅਰਿੰਗ ਰੈਜੀਮੈਂਟ ਵਿੱਚ ਸੇਵਾਅ ਨਿਭਾਅ ਰਹੇ ਸਨ ਅਤੇ ਕੋਲਕਾਤਾ ਵਿੱਚ ਤਾਇਨਾਤ ਸਨ। ਉਨ੍ਹਾਂ ਦੀ ਦੇਹ ਨੂੰ ਤਿਰੰਗੇ ਵਿੱਚ ਲਪੇਟ ਕੇ ਜੱਦੀ ਪਿੰਡ ਰਾਏਪੁਰ ਝੱਜ ਲਿਆਂਦਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਦੇ ਵਿਦਿਆਰਥੀਆਂ ਨੇ ਫ਼ੌਜੀ ਜਵਾਨ ਦੀ ਦੇਹ ਤੇ ਫੁੱਲਾਂ ਦੀ ਵਰਖਾ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਫ਼ੌਜੀ ਜਵਾਨ ਦਾ ਅੱਜ ਇੱਥੇ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਰੂਪਨਗਰ ਤੋਂ ਹਲਕਾ ਵਿਧਾਇਕ ਦਿਨੇਸ਼ ਚੱਢਾ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਕੌਮੀ ਮੋਰਚੇ ਦੇ ਕਨਵੀਨਰ ਗੌਰਵ ਰਾਣਾ, ਤਹਿਸੀਲਦਾਰ ਨੂਰਪੁਰ ਬੇਦੀ ਨੇ ਫੁੱਲਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਸੰਸਕਾਰ ਮੌਕੇ ਚੰਡੀ ਮੰਦਰ ਤੋਂ ਆਈ ਫੌਜ ਦੀ ਟੁਕੜੀ ਨੇ ਹਥਿਆਰ ਉਲਟੇ ਕਰ ਕੇ ਸਲਾਮੀ ਦਿੱਤੀ। ਸ਼ਹੀਦ ਆਪਣੇ ਪਿੱਛੇ ਪਤਨੀ ਤੇ ਇੱਕ ਸਾਲ ਦੀ ਬੇਟੀ ਛੱਡ ਗਿਆ ਹੈ।
ਸਿੱਖਿਆ ਮੰਤਰੀ ਬੈਂਸ ਤੇ ਸਾਬਕਾ ਸਪੀਕਰ ਰਾਣਾ ਵੱਲੋਂ ਸ਼ਹੀਦ ਨੂੰ ਨਮਨ
Advertisementਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸ਼ਹੀਦ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਸ਼ਹੀਦ ਫ਼ੌਜੀ ਜਵਾਨ ਨੂੰ ਸਰਧਾ ਦੇ ਫੁੱਲ ਭੇਟ ਕੀਤੇ।
Advertisement