ਸਰਵ ਸੇਵਾ ਕਮੇਟੀ ਵੱਲੋਂ ਸਿਹਤ ਜਾਂਚ ਕੈਂਪ
ਜ਼ੀਰਕਪੁਰ: ਸਰਵ ਸੇਵਾ ਕਮੇਟੀ ਵੱਲੋਂ ਵਿਸ਼ਵਕਰਮਾ ਮੰਦਿਰ ਵਿੱਚ ਐਮ ਕੇਅਰ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਗਿਆ। ਇਸ ਦੌਰਾਨ 122 ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਈਸੀਜੀ ਦੇ ਟੈਸਟ ਕੀਤੇ...
Advertisement
ਜ਼ੀਰਕਪੁਰ: ਸਰਵ ਸੇਵਾ ਕਮੇਟੀ ਵੱਲੋਂ ਵਿਸ਼ਵਕਰਮਾ ਮੰਦਿਰ ਵਿੱਚ ਐਮ ਕੇਅਰ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਾਇਆ ਗਿਆ। ਇਸ ਦੌਰਾਨ 122 ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਈਸੀਜੀ ਦੇ ਟੈਸਟ ਕੀਤੇ ਗਏ। ਕੈਂਪ ਦੌਰਾਨ ਸਾਬਕਾ ਹਲਕਾ ਵਿਧਾਇਕ ਐੱਨ.ਕੇ. ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਮੇਟੀ ਦੇ ਅਹੁਦੇਦਾਰਾਂ ਨੂੰ ਸ਼ਲਾਘਾ ਕੀਤੀ। ਇਸ ਦੌਰਾਨ ਮੈਡੀਸਨ, ਹੱਡੀਆਂ, ਅੱਖਾਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਦੌਰਾਨ ਮਰੀਜ਼ਾਂ ਨੂੰ ਲੋੜੀਂਦੀ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਕਮੇਟੀ ਦੇ ਪ੍ਰਧਾਨ ਸਤਨਾਮ ਦਾਸ ਵਧਾਵਾ ਅਤੇ ਜਨਰਲ ਸਕੱਤਰ ਪੀਸੀ ਦੁਆ ਨੇ ਦੱਸਿਆ ਕਿ ਇਸ ਕੈਂਪ ਦੌਰਾਨ 100 ਗਰੀਬ ਵਿਧਵਾ ਔਰਤਾਂ ਨੂੰ ਇਕ ਮਹੀਨੇ ਦਾ ਮੁਫ਼ਤ ਰਾਸ਼ਨ ਵੰਡਿਆ ਗਿਆ। 12 ਗਰੀਬ ਔਰਤਾਂ ਨੂੰ ਚਸ਼ਮਾ ਲਗਵਾਇਆ ਗਿਆ। ਇਸ ਮੌਕੇ ਜੈਪਾਲ, ਤੇਜੀ ਸਿੱਧੂ ਕਮੇਟੀ ਦੇ ਅਹੁਦੇਦਾਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×