ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 12 ਜੁਲਾਈ
ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਭਰ ਅੰਦਰ ‘ਹਰ ਸ਼ੁਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿੱਚ ਮੱਛਰ ਦੇ ਲਾਰਵੇ ਸਬੰਧੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਸਰਹਿੰਦ ਅਤੇ ਫਤਹਿਗੜ੍ਹ ਸਾਹਿਬ ਵਿੱਚ ਐਪੀਡਿਮਾਲੋਜਿਸਟ ਡਾ. ਸੰਪਨ ਅੱਤਰੀ ਦੀ ਦੇਖ-ਰੇਖ ਹੇਠ ਕੀਤੀਆਂ ਜਾ ਰਹੀਆਂ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਸਿਵਲ ਸਰਜਨ ਵੱਲੋਂ ਚੈਕਿੰਗ ਕੀਤੀ ਗਈ। ਉਨ੍ਹਾਂ ਮੱਛਰ ਦੇ ਮਿਲੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ, ਲਾਰਵਾ ਮਿਲਣ ਵਾਲੇ ਦਫ਼ਤਰਾਂ ਦੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਚਲਾਨ ਕਰਕੇ ਚਿਤਾਵਨੀ ਦਿੱਤੀ ਅਤੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ ਗਈ। ਦਫਤਰਾਂ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੰਪਨ ਅਤਰੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫਸਰ ਕੁਲਬੀਰ ਸਿੰਘ, ਸੋਮ ਨਾਥ, ਇਨਸੈਕਟ ਕੁਲੇਕਟਰ ਮਨਦੀਪ ਕੌਰ, ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ, ਸਿਹਤ ਕਰਮਚਾਰੀ ਜਗਰੂਪ ਸਿੰਘ, ਤੇਜਿੰਦਰ ਸਿੰਘ, ਹਰਦੀਪ ਸਿੰਘ, ਹਰੀ ਸਿੰਘ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।