ਸਿਹਤ ਬੀਮਾ ਇਲਾਜ ਦੀ ਸਹੂਲਤ ਸ਼ਲਾਘਾਯੋਗ: ਸਹੇੜੀ
ਚਮਕੌਰ ਸਾਹਿਬ: ਪੰਜਾਬ ਸਰਕਾਰ ਵੱਲੋਂ ਹਰ ਵਿਅਕਤੀ ਨੂੰ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਸਹੂਲਤ ਦੇ ਕੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ। ਇਹ ਵਿਚਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਨੇ ਇੱਥੇ ਪ੍ਰਗਟ...
ਚਮਕੌਰ ਸਾਹਿਬ: ਪੰਜਾਬ ਸਰਕਾਰ ਵੱਲੋਂ ਹਰ ਵਿਅਕਤੀ ਨੂੰ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਸਹੂਲਤ ਦੇ ਕੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ। ਇਹ ਵਿਚਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਨੇ ਇੱਥੇ ਪ੍ਰਗਟ ਕੀਤੇ। ਉਨ੍ਹਾਂ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਕਾਰਜਾਂ ਲਈ ਪਹਿਲ ਦੇ ਆਧਾਰ ’ਤੇ ਕੰਮ ਕਰ ਰਹੇ ਹਨ। ਸਹੇੜੀ ਨੇ ਕਿਹਾ ਕਿ ਬਹੁਤ ਸਾਰੇ ਗਰੀਬ ਅਤੇ ਦਰਮਿਆਨੇ ਲੋਕ, ਜੋ ਗੰਭੀਰ ਬਿਮਾਰੀਆਂ ਕਾਰਨ ਮਹਿੰਗਾ ਇਲਾਜ ਨਹੀਂ ਕਰਵਾ ਸਕਦੇ, ਉਨ੍ਹਾਂ ਲਈ ਇਹ ਯੋਜਨਾ ਵਰਦਾਨ ਸਾਬਿਤ ਹੋਵੇਗੀ। -ਨਿੱਜੀ ਪੱਤਰ ਪ੍ਰੇਰਕ