DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਹਤ ਮੰਤਰੀ ਵੱਲੋਂ ਕੌਮੀ ਪਾਇਲਟ ਪ੍ਰਾਜੈਕਟ ਦਾ ਉਦਘਾਟਨ

ਬਲਾਕ ਮਾਜਰੀ ਦੇ ਬੂਥਗੜ੍ਹ ਹਸਪਤਾਲ ਵਿੱਚ ਸਮਾਗਮ
  • fb
  • twitter
  • whatsapp
  • whatsapp
Advertisement

ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੇ ਵਿਕਾਰਾਂ ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਅੱਜ ਬਲਾਕ ਮਾਜਰੀ ਦੇ ਪਿੰਡ ਬੂਥਗੜ੍ਹ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਹੋਏ ਸਮਾਗਮ ਦੌਰਾਨ ਇਸ ਪਾਇਲਟ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਭਾਰਤ ਵਿੱਚ ਮਾਨਸਿਕ ਸਿਹਤ ਸਥਿਤੀਆਂ ਦਾ ਇਲਾਜ ਜ਼ਿਲ੍ਹਾ ਪੱਧਰ ਤੱਕ ਸੀਮਤ ਹੈ, ਜਿਸ ਨਾਲ ਇਲਾਜ ਦਾ ਇੱਕ ਵੱਡਾ ਪਾੜਾ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾੜੇ ਨੂੰ ਖਤਮ ਕਰਨ ਲਈ ਹੀ ਪਾਇਲਟ ਪ੍ਰਾਜੈਕਟ ਲਿਆਂਦਾ ਗਿਆ ਹੈ। ਇਹ ਪ੍ਰਾਜੈਕਟ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਅਤੇ ਪੀਜੀਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਹੈ। ਇਹ ਪ੍ਰਾਜੈਕਟ ਪੰਜਾਬ ਸਣੇ ਦੇਸ਼ ਦੇ ਕੇਵਲ ਸੱਤ ਰਾਜਾਂ ਵਿੱਚ ਚਲਾਇਆ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚੋ ਮੁਹਾਲੀ ਜ਼ਿਲ੍ਹੇ ਪਾਇਲਟ ਸਾਈਟ ਵਜੋਂ ਚੁਣਿਆ ਗਿਆ ਹੈ ਜਿਸ ਤਹਿਤ ਨੁੱਕੜ ਨਾਟਕ, ਜਾਗਰੂਕਤਾ ਮੁਹਿੰਮਾਂ ਅਤੇ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਿਖਲਾਈ ਰਾਹੀਂ ਲੋਕਾਂ ਜਾਗਰੂਕ ਕੀਤਾ ਜਾਵੇਗਾ ਅਤੇ ਕਮਿਊਨਿਟੀ ਹੈਲਥ ਅਫਸਰਾਂ ਵਲੋਂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਆਮ ਮਾਨਸਿਕ ਸਿਹਤ ਵਿਗਾੜਾਂ ਦੀ ਸਕਰੀਨਿੰਗ ਕਰਕੇ ਇਲਾਜ ਕੀਤਾ ਜਾਵੇਗਾ।

ਮੁਹਾਲੀ ’ਚ ਮੈਡੀਕਲ ਅਫਸਰਾਂ ਦੀ ਸਮਰੱਥਾ ਨਿਰਮਾਣ ਸਿਖਲਾਈ ਦਾ ਉਦਘਾਟਨ

ਐੱਸਏਐੱਸ ਨਗਰ (ਮੁਹਾਲੀ)(ਕਰਮਜੀਤ ਸਿੰਘ ਚਿੱਲਾ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਲੱਸਟਰ ਰਿਸੋਰਸ ਸੈਂਟਰ, ਅੰਬੇਡਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਮੁਹਾਲੀ ਵਿੱਚ ਮੈਡੀਕਲ ਅਫਸਰਾਂ ਦੀ ਸਮਰੱਥਾ ਨਿਰਮਾਣ ਸਿਖਲਾਈ (ਨਸ਼ਾ ਪੀੜਤਾਂ ਦੇ ਇਲਾਜ ਲਈ ਅਗਲੇ ਪੱਧਰ ਦੀ ਸਿਖਲਾਈ) ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਏਮਜ, ਮੁਹਾਲੀ ਵਿਖੇ ਸਥਾਪਿਤ ਡੇਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ ਰਾਹੀਂ ਪੰਜਾਬ ਦੀਆਂ ਨਸਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਇੱਕ ਵੱਡੀ ਰਣਨੀਤੀ ਦਾ ਹਿੱਸਾ ਹੈ।

Advertisement
Advertisement
×