ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਹਤ ਮੰਤਰੀ ਵੱਲੋਂ ਪੇਚਸ਼ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ

ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਪਿੰਡ ਵਿੱਚ ਲੋਕਾਂ ਨੂੰ ਸਫ਼ਾਈ ਰੱਖਣ ਲਈ ਪ੍ਰੇਰਿਆ
ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੇਚਸ਼ ਤੋਂ ਪ੍ਰਭਾਵਿਤ ਪਿੰਡ ਚੰਗੇਰਾ ਦਾ ਦੌਰਾ ਕੀਤਾ। ਪਿੰਡ ਚੰਗੇਰਾ ਵਿੱਚ ਪੇਚਸ਼ ਪੀੜਤ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਮ੍ਰਿਤਕ ਦੀ ਨੂੰਹ ਸਣੇ ਹਾਲੇ ਵੀ ਦੋ ਵਿਅਕਤੀ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਪਿੰਡ ਦੇ ਦਰਜਨਾਂ ਵਿਅਕਤੀ ਪੇਚਸ਼ ਤੋਂ ਪੀੜਤ ਸਨ ਜਿਨ੍ਹਾਂ ਦੀ ਹਾਲਤ ਹੁਣ ਠੀਕ ਹੈ। ਸਿਹਤ ਮੰਤਰੀ ਨਾਲ ਸਿਹਤ ਵਿਭਾਗ ਸਣੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਤੋਂ ਇਲਾਵਾ ਐੱਸਡੀਐੱਮ ਰਾਜਪੁਰਾ ਅਵਿਕੇਸ਼ ਗੁਪਤਾ ਤੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਐੱਸਐੱਮਓ ਕਾਲੋਮਾਜਰਾ ਡਾ. ਪਰਮਜੀਤ ਕੌਰ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 24 ਘੰਟੇ ਸਿਹਤ ਕੈਂਪ ਲਗਾਇਆ ਗਿਆ ਹੈ। ਲੋਕਾਂ ਨੂੰ ਟੈਂਕਰਾਂ ਰਾਹੀਂ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਸਣੇ ਪਾਣੀ ਦੀਆਂ ਪਾਈਪ ਲਾਈਨ ਦੀ ਜਾਂਚ ਕੀਤੀ ਗਈ ਤੇ ਖ਼ਰਾਬ ਪਾਈਪ ਨੂੰ ਠੀਕ ਕੀਤਾ ਗਿਆ ਹੈ।

Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਜੀਵਨ ਦਾ ਆਧਾਰ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ, ਸਕੂਲਾਂ ਤੇ ਟੋਭਿਆਂ ਨੇੜੇ ਗੰਦਗੀ ਨਾ ਫੈਲਾਈ ਜਾਵੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਚੌਕਸੀ ਵਰਤਣੀ ਜ਼ਰੂਰੀ ਹੈ। ਇਸ ਮੌਸਮ ਵਿੱਚ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾ ਫਿਰ ਕਲੋਰੀਨ ਦੀਆਂ ਗੋਲੀਆਂ ਵਾਲਾ ਪਾਣੀ ਹੀ ਵਰਤਿਆ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੰਗੇਰਾ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਸਰਵੇ ਕੀਤਾ ਜਾ ਚੁੱਕਾ ਹੈ। ਅੱਜ ਇਕ ਕੇਸ ਸਾਹਮਣੇ ਆਇਆ ਹੈ।

Advertisement