ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ 30 ਜੁਲਾਈ ਨੂੰ

ਬੈਰਕ ਬਦਲਣ ਦਾ ਮਾਮਲਾ ਦੋ ਅਗਸਤ ਨੂੰ ਵਿਚਾਰਿਆ ਜਾਵੇਗਾ; ਏਡੀਜੀਪੀ ਜੇਲਾਂ ਵੱਲੋਂ ਜਵਾਬ ਦਾਇਰ
Advertisement

 

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਦੋ ਮਾਮਲਿਆਂ ਦੀ ਸੁਣਵਾਈ ਅੱਜ ਮੁਹਾਲੀ ਦੇ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਹੋਈ।

ਬਿਕਰਮ ਮਜੀਠੀਆ ਦੀ ਬੈਰਕ ਬਦਲੇ ਜਾਣ ਦੇ ਮਾਮਲੇ ਸਬੰਧੀ ਸਬੰਧੀ ਅੱਜ ਏਡੀਜੀਪ ਜੇਲ੍ਹਾਂ ਵੱਲੋਂ ਅਦਾਲਤ ਵਿਚ ਰਿਪੋਰਟ ਪੇਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 22 ਜੁਲਾਈ ਨੂੰ ਅਦਾਲਤ ਵੱਲੋਂ ਏਡੀਜੀਪੀ ਜੇਲਾਂ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਅਗਲੀ ਸੁਣਵਾਈ ਦੋ ਅਗਸਤ ਨੂੰ ਹੋਵੇਗੀ।

Advertisement

ਇਸ ਦੇ ਨਾਲ ਹੀ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਵੀ ਪੰਜਾਬ ਸਰਕਾਰ ਵੱਲੋਂ ਆਪਣਾ ਜਵਾਬ ਦਾਅਵਾ ਦਾਇਰ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਉੱਤੇ ਬਹਿਸ ਲਈ 30 ਜੁਲਾਈ ਤੈਅ ਕੀਤੀ ਗਈ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਵਿਚਲੀ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰ੍ਰਿਫਤਾਰ ਕੀਤਾ ਸੀ। ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੂੰ ਅੱਜ ਇਕ ਮਹੀਨਾ ਪੂਰਾ ਹੋ ਗਿਆ ਹੈ। ਇਸ ਦੌਰਾਨ ਵਿਜੀਲੈਂਸ ਨੇ ਕੇਸ ਮਜ਼ਬੂਤ ਕਰਨ ਲਈ ਆਪਣੀਆਂ ਪੂਰੀ ਤਾਕਤ ਲਾ ਦਿੱਤੀ ਹੈ। 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਛਾਪੇ ਮਾਰ ਕੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਗਈ ਸੀ। ਸਰਕਾਰ ਦਾ ਦਾਅਵਾ ਹੈ ਕਿ ਮਾਮਲਾ ਬਹੁਤ ਮਜ਼ਬੂਤ ਹੈ, ਜਦੋਂ ਕਿ ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕੋਈ ਠੋਸ ਤੱਥ ਨਹੀਂ ਹਨ।

Advertisement
Tags :
MajithiaMohali court