ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਦੋ ਹਫਤਿਆਂ ਬਾਅਦ ਹੋਵੇਗੀ ਸੁਣਵਾੲੀ; ਸੁਪਰੀਮ ਕੋਰਟ ’ਚ ਬੇਅੰਤ ਸਿੰਘ ਕਤਲ ਮਾਮਲੇ ’ਤੇ ਹੋੲੀ ਸੁਣਵਾੲੀ
Advertisement

 

ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਇਸ ਪਟੀਸ਼ਨ ਜ਼ਰੀਏ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸਾਲ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ।

Advertisement

ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ।

ਸੁਪਰੀਮ ਕੋਰਟ ਨੇ ਪਿਛਲੇ ਸਾਲ 27 ਸਤੰਬਰ ਨੂੰ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ, ਚੰਡੀਗੜ੍ਹ ਪ੍ਰਸ਼ਾਸਨ, ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ।

ਦੱਸਣਾ ਬਣਦਾ ਹੈ ਕਿ ਹਵਾਰਾ 31 ਅਗਸਤ, 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਗੇਟ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਧਮਾਕੇ ਵਿਚ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰ ਮਾਰੇ ਗਏ ਸਨ।

ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਵਾਰਾ ਦਾ ਜੇਲ੍ਹ ਵਿੱਚ ਵਿਹਾਰ ਚੰਗਾ ਹੈ। ਜ਼ਿਕਰਯੋਗ ਹੈ ਕਿ ਹਵਾਰਾ 22 ਜਨਵਰੀ, 2004 ਨੂੰ ਬੁੜੈਲ ਜੇਲ੍ਹ ਤੋਂ ਫਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Advertisement
Tags :
former Punjab chief minister Beant SinghJagtar Singh Hawara
Show comments