ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ’ਚ ਅਗਲੇ ਤਿੰਨ ਦਿਨ ਭਾਰੀ ਮੀਂਹ ਦੀ ਚਿਤਾਵਨੀ

ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ ਮੌਸਮ ਆਪਣਾ ਮਿਜਾਜ਼ ਬਦਲੇਗਾ। ਇਸ ਕਰ ਕੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਆਲੇ-ਦੁਆਲੇ ਦੇ ਇਲਾਕੇ ਵਿੱਚ 5...
Advertisement

ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ ਮੌਸਮ ਆਪਣਾ ਮਿਜਾਜ਼ ਬਦਲੇਗਾ। ਇਸ ਕਰ ਕੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਆਲੇ-ਦੁਆਲੇ ਦੇ ਇਲਾਕੇ ਵਿੱਚ 5 ਤੋਂ 7 ਅਕਤੂਬਰ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਵੀ ਪਵੇਗਾ।

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬਾਅਦ ਮੌਸਮ ਵਿੱਚ ਪੱਛਮੀ ਵਿਗਾੜ ਐਕਟਿਵ ਹੋ ਰਿਹਾ ਹੈ। ਇਸ ਕਰ ਕੇ ਅਗਲੇ ਤਿੰਨ ਦਿਨ ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੀਂਹ ਪੈਣ ਦੀ ਜਾਣਕਾਰੀ ਮਿਲਦੇ ਹੀ ਲੋਕਾਂ ਦੇ ਚਹਿਰੇ ਖਿੜ ਗਏ ਹਨ ਜਦੋਂਕਿ ਕਿਸਾਨਾਂ ਲਈ ਫਿਕਰ ਖੜ੍ਹਾ ਹੋ ਗਿਆ ਹੈ। ਕਈ ਕਿਸਾਨਾਂ ਨੇ ਝੋਨੇ ਦੀ ਵਾਢੀ ਕਰ ਲਈ ਹੈ ਅਤੇ ਕਈਆਂ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ, ਉਹ ਵਾਢੀ ਦੀ ਤਿਆਰੀ ਕਰ ਰਹੇ ਹਨ। ਮੌਸਮ ਵਿਭਾਗ ਦੀ ਚਿਤਾਵਨੀ ਮਿਲਦੇ ਹੀ ਕਿਸਾਨਾਂ ਨੇ ਵਾਢੀ ਵੀ ਤੇਜ਼ ਕਰ ਦਿੱਤੀ ਹੈ।

Advertisement

ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਇਹ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਵੱਧ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਹੁੰਮਸ 89 ਫ਼ੀਸਦ ਦਰਜ ਕੀਤੀ ਗਈ ਹੈ। ਇਸੇ ਦੌਰਾਨ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

Advertisement
Show comments