ਭਾਰੀ ਮੀਂਹ ਨੇ ਝੋਨੇ ਦੀ ਫਸਲ ਕੀਤੀ ਬਰਬਾਦ

ਕਿਸਾਨਾਂ ਨੇ ਮੀਂਹ ਦੇ ਪਾਣੀ ਵਿਚ ਡੁੱਬਿਆ ਝੋਨਾ ਕੱਟਿਆ; ਵਿਧਾਇਕ ਸੰਦੋਆ ਨੇ ਕੀਤਾ ਪ੍ਰਭਾਵਤ ਖੇਤਾਂ ਦਾ ਦੌਰਾ

ਭਾਰੀ ਮੀਂਹ ਨੇ ਝੋਨੇ ਦੀ ਫਸਲ ਕੀਤੀ ਬਰਬਾਦ

ਮੀਂਹ ਕਰਕੇ ਨੁਕਸਾਨਿਆ ਝੋਨਾ ਵਿਖਾਉਂਦੇ ਹੋਏ।

ਬਲਵਿੰਦਰ ਰੈਤ

ਨੂਰਪੁਰ ਬੇਦੀ, 24 ਅਕਤੂਬਰ

ਬੀਤੇ ਦਿਨੀਂ ਹੋਈ ਬਾਰਿਸ਼ ਅਤੇ ਹਨੇਰੀ ਕਾਰਨ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ। ਮੀਂਹ ਦੇ ਨਾਲ਼ ਚੱਲੀਆਂ ਤੇਜ਼ ਹਵਾਵਾਂ ਕਾਰਨ ਕਈ ਥਾਈਂ ਝੋਨੇ ਦੀ ਪੱਕੀ ਹੋਈ ਫ਼ਸਲ ਧਰਤੀ ’ਤੇ ਵਿੱਛ ਗਈ ਹੈ। ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਸ ਬਾਰਿਸ਼ ਨਾਲ਼ ਹੋਏ ਨੁਕਸਾਨ ਲਈ ਕਿਸਾਨਾਂ ਨਾਲ਼ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਇਸ ਮੌਕੇ ਖੇਤਾਂ ਦਾ ਦੌਰਾ ਵੀ ਕੀਤਾ ਅਤੇ ਬਾਰਿਸ਼ ਨਾਲ਼ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਾਫੀ ਲੰਮੇ ਸਮੇਂ ਤੋਂ ਪੁੱਤਾਂ ਵਾਂਗ ਪਾਲੀ ਫਸਲ ਨੂੰ ਵੱਢ ਕੇ ਹੁਣ ਜਦੋਂ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲਣਾ ਸੀ ਤਾਂ ਹੁਣ ਇਸ ਬਾਰਿਸ਼ ਕਾਰਨ ਕਿਸਾਨਾਂ ਦੀਆਂ ਆਸਾਂ ਉੱਤੇ ਵੀ ਪਾਣੀ ਫਿਰ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇੱਕ ਤਾਂ ਮਹਿੰਗਾਈ ਦੀ ਮਾਰ ਹੈ ਅਤੇ ਇਸ ਤੋਂ ਉੱਪਰ ਕੁਦਰਤ ਦੀ ਮਾਰ ਕਿਸਾਨਾਂ ਨੂੰ ਅਲੱਗ ਝੱਲਣੀ ਪੈ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰੀ ਬਾਰਿਸ਼ ਨਾਲ਼ ਹੋਏ ਇਸ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ਼ ਹੀ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਵੀ ਆਪਣੀ ਫਸਲ ਸੁੱਟੀ ਗਈ ਹੈ, ਪ੍ਰੰਤੂ ਬਾਰਸ਼ ਕਾਰਨ ਉਨ੍ਹਾਂ ਦੀ ਫਸਲ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪਰੰਤੂ ਦੂਜੇ ਪਾਸੇ ਬਾਰਿਸ਼ ਨੇ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਬਾਰਿਸ਼ ਤੋਂ ਫਸਲ ਦੇ ਬਚਾਅ ਸਬੰਧੀ ਪੁਖਤਾ ਪ੍ਰਬੰਧ ਕਰ ਕੇ ਰੱਖਣੇ ਚਾਹੀਦੇ ਸਨ। ਇਸ ਦੇ ਨਾਲ਼ ਹੀ ਵਿਧਾਇਕ ਸੰਦੋਆ ਨੇ ਮੰਗ ਕੀਤੀ ਹੈ ਕਿ ਮੰਡੀ ਵਿੱਚ ਬਰਬਾਦ ਹੋਈ ਫਸਲ ਦਾ ਵੀ ਕਿਸਾਨਾਂ ਨੂੰ ਪੂਰਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਪਰਮਜੀਤ ਸਿੰਘ, ਸਵਰਨ ਸਿੰਘ, ਸੁਰਿੰਦਰ ਸਿੰਘ, ਰਵਿੰਦਰ ਸਿੰਘ, ਜਗਤਾਰ ਸਿੰਘ, ਦਲਜੀਤ ਸਿੰਘ, ਗੁਰਜੋਤ ਸਿੰਘ, ਸੁਖਜੋਤ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All