ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਅੱਤਲ ਐੱਸ ਡੀ ਐੱਮ ਨੂੰ ਹਾਈ ਕੋਰਟ ਤੋਂ ਰਾਹਤ

ਚਾਰ ਮਹੀਨਿਆਂ ਤੋਂ ਵਿਜੀਲੈਂਸ ਵਿਭਾਗ ਨਾਲ ਲੁਕਣਮੀਟੀ ਖੇਡ ਰਹੇ ਮੁਅੱਤਲ ਐੱਸ ਡੀ ਐੱਮ ਗੁਰਬੀਰ ਸਿੰਘ ਕੋਹਲੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਕੋਹਲੀ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ 28...
Advertisement

ਚਾਰ ਮਹੀਨਿਆਂ ਤੋਂ ਵਿਜੀਲੈਂਸ ਵਿਭਾਗ ਨਾਲ ਲੁਕਣਮੀਟੀ ਖੇਡ ਰਹੇ ਮੁਅੱਤਲ ਐੱਸ ਡੀ ਐੱਮ ਗੁਰਬੀਰ ਸਿੰਘ ਕੋਹਲੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਕੋਹਲੀ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ 28 ਨਵੰਬਰ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਅਗਲੀ ਸੁਣਵਾਈ 28 ਨਵੰਬਰ ’ਤੇ ਪਾਉਂਦੇ ਹੋਏ ਪੰਜਾਬ ਸਰਕਾਰ ਅਤੇ ਚੌਕਸੀ ਵਿਭਾਗ ਨੂੰ ਕੇਸ ਦੀ ਫਾਈਲ ਅਤੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ 12 ਜੂਨ ਨੂੰ ਰਾਏਕੋਟ ਦੇ ਐੱਸ ਡੀ ਐੱਮ ਦਫ਼ਤਰ ਵਿੱਚ ਛਾਪੇਮਾਰੀ ਕਰਕੇ ਲੁਧਿਆਣਾ ਚੌਕਸੀ ਵਿਭਾਗ ਲੁਧਿਆਣਾ ਰੇਂਜ ਦੀ ਟੀਮ ਨੇ ਡੀ ਐੱਸ ਪੀ ਸ਼ਿਵ ਚੰਦ ਦੀ ਅਗਵਾਈ ਹੇਠ ਤਤਕਾਲੀ ਗੁਰਬੀਰ ਸਿੰਘ ਕੋਹਲੀ ਦੇ ਸਟੈਨੋ ਜਤਿੰਦਰ ਸਿੰਘ ਨੀਟਾ ਦੇ ਦਫ਼ਤਰ ਦੀ ਅਲਮਾਰੀ ’ਚੋਂ 24.6 ਲੱਖ ਰੁਪਏ ਬਰਾਮਦ ਕੀਤੇ ਸਨ। ਉਸੇ ਸਮੇਂ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Advertisement
Advertisement
Show comments