ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਗਾੜੀ ਵਿਰੋਧ ਪ੍ਰਦਰਸ਼ਨ ਕੇਸ ਵਿਚ ਬੈਂਸ ਖਿਲਾਫ਼ ਦਰਜ ਐੱਫਆਈਆਰ ਰੱਦ ਕਰਨ ਤੋਂ ਹਾਈ ਕੋਰਟ ਦੀ ਨਾਂਹ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰਾਂ ਵਿਰੁੱਧ ਦਰਜ ਐੱਫਆਈਆਰ ਨੂੰ ਮੌਜੂਦਾ ਪੜਾਅ ’ਤੇ ਰੱਦ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜਸਟਿਸ ਤ੍ਰਿਭੁਵਨ...
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰਾਂ ਵਿਰੁੱਧ ਦਰਜ ਐੱਫਆਈਆਰ ਨੂੰ ਮੌਜੂਦਾ ਪੜਾਅ ’ਤੇ ਰੱਦ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜਸਟਿਸ ਤ੍ਰਿਭੁਵਨ ਦਹੀਆ ਨੇ ਇੱਕ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਸਪੱਸ਼ਟ ਕੀਤਾ ਕਿ ਸੀਆਰਪੀਸੀ ਦੀ ਧਾਰਾ 195 ਤਹਿਤ ਲਾਜ਼ਮੀ ਪ੍ਰਕਿਰਿਆ ਦੀ ਪਾਲਣਾ ਨਾ ਕਰਨ ਸਬੰਧੀ ਦਲੀਲਾਂ ਨੂੰ ਐੱਫਆਈਆਰ ਪੜਾਅ ’ਤੇ ਕਾਰਵਾਈ ਰੱਦ ਕਰਨ ਲਈ ਨਹੀਂ ਕਿਹਾ ਜਾ ਸਕਦਾ। ਧਾਰਾ 195 ਅਦਾਲਤਾਂ ਨੂੰ ਕੁਝ ਅਪਰਾਧਾਂ ਜਿਵੇਂ ਕਿ ਕਾਨੂੰਨੀ ਅਧਿਕਾਰ ਦੀ ਉਲੰਘਣਾ, ਜਨਤਕ ਨਿਆਂ ਵਿਰੁੱਧ ਅਪਰਾਧ, ਅਤੇ ਸਬੂਤ ਵਜੋਂ ਵਰਤੇ ਗਏ ਦਸਤਾਵੇਜ਼ਾਂ ਦੀ ਜਾਅਲਸਾਜ਼ੀ ਦਾ ਨੋਟਿਸ ਲੈਣ ਤੋਂ ਰੋਕਦੀ ਹੈ, ਜਦੋਂ ਤੱਕ ਕਿ ਖ਼ੁਦ ਅਦਾਲਤ ਜਾਂ ਸਬੰਧਤ ਜਨਤਕ ਸੇਵਕ ਵੱਲੋਂ ਕੋਈ ਸ਼ਿਕਾਇਤ ਨਾ ਕੀਤੀ ਜਾਵੇ।

Advertisement
Advertisement
Show comments