ਚੰਡੀਗੜ੍ਹ ਵਿੱਚ 11 ਤੋਂ ਖੁੱਲ੍ਹਣਗੀਆਂ ਉਚੇਰੀ ਸਿੱਖਿਆ ਸੰਸਥਾਵਾਂ

ਚੰਡੀਗੜ੍ਹ ਵਿੱਚ 11 ਤੋਂ ਖੁੱਲ੍ਹਣਗੀਆਂ ਉਚੇਰੀ ਸਿੱਖਿਆ ਸੰਸਥਾਵਾਂ

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 4 ਅਗਸਤ

ਯੂਟੀ ਵਿੱਚ ਉਚੇਰੀ ਸਿੱਖਿਆ ਸੰਸਥਾਵਾਂ ਖੋਲ੍ਹਣ ਨੂੂੰ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਨਾਲ ਹੁਣ ਕਾਲਜ ਤੇ ਹੋਰ ਵਿੱਦਿਅਕ ਅਦਾਰੇ 11 ਅਗਸਤ ਤੋਂ ਖੁੱਲ੍ਹ ਸਕਣਗੇ। ਇਹ ਹੁਕਮ ਚੰਡੀਗੜ੍ਹ ਦੇ ਸਿੱਖਿਆ ਸਕੱਤਰ ਨੇ ਜਾਰੀ ਕੀਤੇ ਹਨ। ਕਾਲਜਾਂ ਵਿਚ ਆਉਣ ਵਾਲੇ ਸਟਾਫ ਨੂੰ ਕਰੋਨਾ ਰੋਕੂ ਵੈਕਸੀਨ ਦੀ ਡੋਜ਼ ਲਗਵਾਉਣ ਤੋਂ ਬਾਅਦ ਹੀ ਅਦਾਰਿਆਂ ਵਿਚ ਆਉਣ ਦੀ ਆਗਿਆ ਮਿਲੇਗੀ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕਰੋਨਾ ਰੋਕੂ ਵੈਕਸੀਨ ਦੀ ਇਕ ਡੋਜ਼ ਲੱਗੀ ਹੋਣੀ ਜ਼ਰੂਰੀ ਕੀਤੀ ਗਈ ਹੈ ਤੇ ਇਹ ਡੋਜ਼ ਦੋ ਹਫ਼ਤੇ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ।

ਸਿੱਖਿਆ ਸਕੱਤਰ ਨੇ ਦੱਸਿਆ ਕਿ ਇਹ ਹੁਕਮ ਪ੍ਰਸ਼ਾਸਕ ਦੇ ਸਲਾਹਕਾਰ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਜਾਰੀ ਕੀਤੇ ਗਏ ਹਨ। ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਅਧਿਕਾਰ ਦਿੱਤੇ ਗਏ ਹਨ ਕਿ ਉਹ ਕਾਲਜਾਂ ਨੂੰ ਕਰੋਨਾ ਨਿਯਮਾਂ ਤੇ ਸਹੂਲਤਾਂ ਅਨੁਸਾਰ ਪੜਾਅਵਾਰ ਵੀ ਖੋਲ੍ਹ ਸਕਦੇ ਹਨ। ਪ੍ਰਿੰਸੀਪਲਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਆਪਣੇ ਢਾਂਚੇ ਅਨੁਸਾਰ ਆਫ਼ਲਾਈਨ ਜਾਂ ਆਨਲਾਈਨ ਪੜ੍ਹਾਈ ਵਿੱਚੋਂ ਕਿਸੇ ਇਕ ਨੂੰ ਵੀ ਚੁਣ ਸਕਦੇ ਹਨ। ਇਕ ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਉਹ ਹਾਲੇ ਸਿਰਫ਼ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਹੀ ਕਾਲਜ ਸੱਦਣਗੇ ਪਰ ਇਸ ਸਬੰਧੀ ਅੰਤਿਮ ਫੈਸਲਾ ਕਾਲਜ ਮੈਨੇਜਮੈਂਟ ਵੱਲੋਂ ਲਿਆ ਜਾਵੇਗਾ। ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਰੁਬਿੰਦਰਜੀਤ ਸਿੰਘ ਬਰਾੜ ਨੇ ਕਿਹਾ ਕਿ ਕਰੋਨਾਵਾਇਰਸ ਤੋਂ ਬਚਾਅ ਲਈ ਵਿੱਦਿਅਕ ਅਦਾਰਿਆਂ ਨੂੰ ਸਮਾਜਿਕ ਦੂਰੀ, ਹਰੇਕ ਲਈ ਮਾਸਕ ਤੇ ਅਦਾਰਿਆਂ ਨੂੰ ਸੈਨੇਟਾਈਜ਼ ਕਰਨਾ ਯਕੀਨੀ ਬਣਾਉਣਾ ਹੋਵੇਗਾ।

ਕਾਲਜ ਵਿਚ ਵਿਦਿਆਰਥੀਆਂ ਨੂੰ ਗਰੁੱਪਾਂ ਵਿੱਚ ਪੜ੍ਹਾਇਆ ਜਾਵੇਗਾ ਤੇ ਇਨ੍ਹਾਂ ਦੇ ਕਾਲਜ ਆਉਣ-ਜਾਣ ਦੇ ਸਮੇਂ ਵਿਚ ਵੀ ਫ਼ਰਕ ਰੱਖਿਆ ਜਾਵੇਗਾ ਤਾਂ ਜੋ ਭੀੜ ਨਾ ਹੋਵੇ। ਉਚੇਰੀ ਸਿੱਖਿਆ ਵਿਭਾਗ ਨੇ ਕਾਲਜਾਂ ਦੇ ਹੋਸਟਲਾਂ ਨੂੰ ਵੀ 11 ਅਗਸਤ ਤੋਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ ਪਰ ਇਸ ਲਈ ਵਿਦਿਆਰਥੀਆਂ ਨੂੰ ਹੋਸਟਲ ਵਿੱਚ ਦਾਖ਼ਲ ਹੋਣ ਤੋਂ 72 ਘੰਟੇ ਪਹਿਲਾਂ ਦੀ ਆਰਟੀ-ਪੀਸੀਆਰ ਰਿਪੋਰਟ ਨਾਲ ਲੈ ਕੇ ਆਉਣੀ ਹੋਵੇਗੀ।

9 ਅਗਸਤ ਤੋਂ 7ਵੀਂ ਤੇ 8ਵੀਂ ਲਈ ਖੁੱਲ੍ਹਣਗੇ ਸਕੂਲ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਯੂਟੀ ਪ੍ਰਸ਼ਾਸਨ ਵੱਲੋਂ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਦੇ ਨਾਲ ਹੀ ਪਾਬੰਦੀਆਂ ਦਾ ਘੇਰਾ ਵੀ ਘਟਾਇਆ ਗਆਿ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ 7ਵੀਂ ਅਤੇ 8ਵੀਂ ਜਮਾਤ ਲਈ ਸਕੂਲ 9 ਅਗਸਤ ਤੋਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਆਦੇਸ਼ ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਪ੍ਰਵਾਨਗੀ ਤੋਂ ਬਾਅਦ ਹੀ ਬੱਚਿਆਂ ਨੂੰ ਸਕੂਲਾਂ ਵਿੱਚ ਸੱਦਿਆ ਜਾਵੇਗਾ ਜਦਕਿ ਆਨਲਾਈਨ ਕਲਾਸਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਆਉਣ ਵਾਲਿਆਂ ਨੂੰ ਕਰੋਨਾ ਨਿਯਮਾਂ ਦੀ ਪਾਲਣਾ ਯਕੀਨੀ ਕਰਨੀ ਹੋਵੇਗਾ। ਸਲਾਹਕਾਰ ਨੇ ਸ਼ਹਿਰ ਵਿਚਲੇ ਰੈਸਟੋਰੇਂਟ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਦੁਕਾਨਾਂ ਨੂੰ 50 ਫ਼ੀਸਦ ਸਮਰੱਥਾ ਨਾਲ ਸਵੇਰੇ 8 ਵਜੇ ਤੋਂ ਰਾਤ 10.30 ਵੱਜ ਤੱਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All