DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਝੋਨੇ ਦੀ ਚੁਕਾਈ ਨਾ ਹੋਣ ’ਤੇ ਹਾਈਵੇਅ ਜਾਮ

ਇੱਥੋਂ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਸੁਸਤ ਲਿਫਟਿੰਗ ਅਤੇ ਕਾਟ ਦੇ ਨਾਂ ’ਤੇ ਕਿਸਾਨਾਂ ਦੀ ਜਿਣਸ ਵਿੱਚੋਂ ਕਥਿਤ ਕਟੌਤੀ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝਾ ਐਕਸ਼ਨ ਕਰਦਿਆਂ ਚੰਡੀਗੜ੍ਹ -ਰੂਪਨਗਰ ਮਾਰਗ ’ਤੇ ਕਰੀਬ ਸਾਢੇ ਤਿੰਨ ਘੰਟੇ ਆਵਾਜਾਈ ਠੱਪ...

  • fb
  • twitter
  • whatsapp
  • whatsapp
featured-img featured-img
ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਸਾਸ਼ਨਿਕ ਅਧਿਕਾਰੀ।
Advertisement

ਇੱਥੋਂ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਸੁਸਤ ਲਿਫਟਿੰਗ ਅਤੇ ਕਾਟ ਦੇ ਨਾਂ ’ਤੇ ਕਿਸਾਨਾਂ ਦੀ ਜਿਣਸ ਵਿੱਚੋਂ ਕਥਿਤ ਕਟੌਤੀ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝਾ ਐਕਸ਼ਨ ਕਰਦਿਆਂ ਚੰਡੀਗੜ੍ਹ -ਰੂਪਨਗਰ ਮਾਰਗ ’ਤੇ ਕਰੀਬ ਸਾਢੇ ਤਿੰਨ ਘੰਟੇ ਆਵਾਜਾਈ ਠੱਪ ਰੱਖੀ। ਕਿਸਾਨਾਂ ਦੇ ਰੋਸ ਮਗਰੋਂ ਡੀ ਸੀ ਰੂਪਨਗਰ ਵੱਲੋਂ ਲਿਫਟਿੰਗ ਲਈ ਤੁਰੰਤ ਟਰੱਕ ਭੇਜਣ ਅਤੇ ਕਾਟ ਨਾ ਕੱਟੇ ਜਾਣ ਦਾ ਭਰੋਸਾ ਦਿੱਤੇ ਜਾਣ ’ਤੇ ਧਰਨਾ ਚੁੱਕ ਲਿਆ ਗਿਆ।

ਪੰਜਾਬ ਬਚਾਓ ਮੋਰਚੇ ਦੇ ਆਗੂ ਗੌਰਵ ਰਾਣਾ ਅਤੇ ਹੋਰ ਕਿਸਾਨ ਆਗੂਆਂ ਨੇ ਦੱਸਿਆ ਕਿ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਮੰਡੀ ਵਿੱਚ ਲਿਫਟਿੰਗ ਦੀ ਰਫ਼ਤਾਰ ਬੇਹੱਦ ਮੱਠੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੱਧ ਨਮੀ ਦੇ ਨਾਂ ’ਤੇ ਕਿਸਾਨਾਂ ਦੀ ਫ਼ਸਲ ਵਿੱਚੋਂ 5 ਤੋਂ 7 ਕਿਲੋ ਪ੍ਰਤੀ ਕੁਇੰਟਲ ਤੱਕ ਕਾਟ ਕੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਵੇਰੇ 11 ਵਜੇ ਤੱਕ ਝੋਨੇ ਦੀ ਲਿਫਟਿੰਗ ਲਈ ਮੰਡੀ ਵਿੱਚ ਲੋੜੀਂਦੇ ਟਰੱਕ ਨਹੀਂ ਪੁੱਜੇ, ਜਿਸ ਕਾਰਨ ਉਨ੍ਹਾਂ ਨੂੰ ਹਾਈਵੇਅ ’ਤੇ ਧਰਨਾ ਲਾਉਣਾ ਪਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਮੀਤ ਪ੍ਰਧਾਨ ਜੁਝਾਰ ਸਿੰਘ, ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ, ਬਹਿਰਾਮ ਕੇ ਦੇ ਸੂਬਾ ਸਕੱਤਰ ਮੁਖਤਿਆਰ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਨਵੀਰ ਸਿੰਘ ਸਿੱਧੂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਸਤਨਾਮ ਸਿੰਘ, ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਦਲਜੀਤ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

Advertisement

Advertisement
Advertisement
×