DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

highway jam: ਕਰਾਲਾ ਵਾਸੀਆਂਂ ਨੇ ਬਨੂੜ-ਜ਼ੀਰਕਪੁਰ ਮਾਰਗ ਜਾਮ ਕੀਤਾ

ਪਿੰਡ ਕਰਾਲਾ ’ਚ ਗਲੀ ’ਚ ਗੇਟ ਲਾਉਣ ਦੇ ਮਾਮਲੇ ’ਚ ਪੁਲੀਸ ਦੀ ਕਾਰਵਾਈ ਤੋਂ ਭੜਕੇ ਪਿੰਡ ਵਾਸੀਆਂ ਨੇ ਅੱਜ ਬਨੂੜ-ਜ਼ੀਰਕਪੁਰ ਕੌਮੀ ਮਾਰਗ ’ਤੇ ਜਾਮ ਲਾ ਦਿੱਤਾ ਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਲੱਗੇ ਜਾਮ ਕਾਰਨ...

  • fb
  • twitter
  • whatsapp
  • whatsapp
featured-img featured-img
ਕਰਾਲਾ ਵਿੱਚ ਲੱਗੇ ਜਾਮ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਵਾਸੀ। -ਫੋਟੋ: ਚਿੱਲਾ
Advertisement

ਪਿੰਡ ਕਰਾਲਾ ’ਚ ਗਲੀ ’ਚ ਗੇਟ ਲਾਉਣ ਦੇ ਮਾਮਲੇ ’ਚ ਪੁਲੀਸ ਦੀ ਕਾਰਵਾਈ ਤੋਂ ਭੜਕੇ ਪਿੰਡ ਵਾਸੀਆਂ ਨੇ ਅੱਜ ਬਨੂੜ-ਜ਼ੀਰਕਪੁਰ ਕੌਮੀ ਮਾਰਗ ’ਤੇ ਜਾਮ ਲਾ ਦਿੱਤਾ ਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਲੱਗੇ ਜਾਮ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਮਸਲਾ ਹੱਲ ਨਾ ਹੁੰਦਾ ਦੇਖ ਕੇ ਪਿੰਡ ਦਾ ਸਾਬਕਾ ਸਰਪੰਚ ਗੁਰਦੀਪ ਸਿੰਘ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਇਸ ਮਗਰੋਂ ਪੁਲੀਸ ਨੇ ਤੁਰੰਤ ਸਬੰਧਤ ਵਿਅਕਤੀ ਵੱਲੋਂ ਕੀਤਾ ਕਬਜ਼ਾ ਹਟਾ ਦਿੱਤਾ। ਧਰਨੇ ਵਿੱਚ ਨਿਰਭੈ ਸਿੰਘ ਮਿਲਟੀ ਕੰਬੋਜ, ਸਾਬਕਾ ਕੌਂਸਲ ਪ੍ਰਧਾਨ ਜਗਤਾਰ ਸਿੰਘ, ਸਾਬਕਾ ਕੌਂਸਲਰ ਸੋਨੀ ਸੰਧੂ, ਨੀਰਜ ਜੈਨ, ਹਰਪ੍ਰੀਤ ਸੋਨਿਕ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਗੁਰਦੀਪ ਸਿੰਘ ਕਨੌੜ ਪਿੰਡ ਵਾਸੀਆਂ ਦੀ ਹਮਾਇਤ ਵਿੱਚ ਆ ਗਏ।

ਪਿੰਡ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ, ਸਰਪੰਚ ਲਖਵਿੰਦਰ ਸਿੰਘ, ਦਵਿੰਦਰ ਸਿੰਘ, ਰਜਵੰਤ ਕੌਰ ਸਣੇ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਇੱਕ ਵਸਨੀਕ ਨੇ ਕੁਝ ਦਿਨ ਪਹਿਲਾਂ ਘਰ ਦੇ ਗੇਟ ਅੱਗੇ ਬਣੀ ਵੀਹ ਫੁੱਟ ਲੰਬੀ ਗਲੀ ’ਤੇ ਗੇਟ ਲਗਾ ਦਿੱਤਾ ਸੀ। ਇਸ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ ਪਰ ਕਾਰਵਾਈ ਕਰਨ ਦੀ ਬਜਾਇ ਪੁਲੀਸ ਪਿੰਡ ਵਾਸੀਆਂ ਨੂੰ ਹੀ ਧਮਕਾਉਣ ਲੱਗ ਪਈ। ਗੁਰਪ੍ਰੀਤ ਕੌਰ, ਨਿਸ਼ਾ ਰਾਣੀ ਤੇ ਕੁਝ ਹੋਰ ਔਰਤਾਂ ਨੇ ਕਿਹਾ ਕਿ ਥਾਣਾ ਮੁਖੀ ਨੇ ਉਨ੍ਹਾਂ ਨਾਲ ਕਥਿਤ ਧੱਕਾਮੁੱਕੀ ਕੀਤੀ। ਇਸ ਤੋਂ ਭੜਕੇ ਪਿੰਡ ਵਾਸੀਆਂ ਨੇ ਸੜਕ ’ਤੇ ਜਾਮ ਲਾ ਦਿੱਤਾ।

Advertisement

ਡੀ ਐੱਸ ਪੀ ਬਨੂੜ ਸੁਖਦੇਵ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੰਦੇ ਹੋਏ ਤੁਰੰਤ ਨਾਜਾਇਜ਼ ਕਬਜ਼ਾ ਹਟਵਾਇਆ ਅਤੇ ਥਾਣਾ ਮੁਖੀ ਵਿਰੁੱਧ ਕਾਰਵਾਈ ਕਰਨ ਲਈ ਪਿੰਡ ਵਾਸੀਆਂ ਤੋਂ ਸ਼ਿਕਾਇਤ ਲਈ। ਇਸ ਤੋਂ ਬਾਅਦ ਜਾ ਕੇ ਪਿੰਡ ਵਾਸੀਆਂ ਨੇ ਜਾਮ ਖੋਲ੍ਹਿਆ।

Advertisement

ਦੂਜੇ ਪਾਸੇ, ਗਗਨਜੋਤ ਸਿੰਘ ਨੇ ਸਾਬਕਾ ਸਰਪੰਚ ਗੁਰਦੀਪ ਸਿੰਘ ਅਤੇ ਹੋਰਨਾਂ ਉੱਤੇ ਧੱਕੇਸ਼ਾਹੀ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਾਬਕਾ ਸਰਪੰਚ ਅਤੇ ਉਸ ਦੇ ਸਾਥੀਆਂ ਨੇ ਜ਼ਬਰਦਸਤੀ ਉਨ੍ਹਾਂ ਦਾ ਗੇਟ ਤੋੜ ਦਿੱਤਾ ਅਤੇ ਪਰਿਵਾਰ ਦੀਆਂ ਔਰਤਾਂ ਨੂੰ ਧੱਕੇ ਮਾਰੇ। ਉਨ੍ਹਾਂ ਕਿਹਾ ਕਿ ਸਬੰਧਤ ਥਾਂ ਉਨ੍ਹਾਂ ਦੀ ਜੱਦੀ ਹੈ, ਉਹ ਆਪਣੀ ਥਾਂ ਵਿੱਚ ਗੇਟ ਲਾ ਰਹੇ ਸਨ। ਉਨ੍ਹਾਂ ਇਨਸਾਫ਼ ਦੀ ਮੰਗ ਕੀਤੀ ਹੈ।

Advertisement
×