ਬਲਾਕ ਮਾਜਰੀ ਦਾ ਪਹਾੜੀ ਖੇਤਰ ਸੈਰ-ਸਪਾਟੇ ਵਜੋਂ ਵਿਕਸਿਤ ਕਰਾਂਗੇ: ਅਨਮੋਲ : The Tribune India

ਬਲਾਕ ਮਾਜਰੀ ਦਾ ਪਹਾੜੀ ਖੇਤਰ ਸੈਰ-ਸਪਾਟੇ ਵਜੋਂ ਵਿਕਸਿਤ ਕਰਾਂਗੇ: ਅਨਮੋਲ

ਬਲਾਕ ਮਾਜਰੀ ਦਾ ਪਹਾੜੀ ਖੇਤਰ ਸੈਰ-ਸਪਾਟੇ ਵਜੋਂ ਵਿਕਸਿਤ ਕਰਾਂਗੇ: ਅਨਮੋਲ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਮਿਰਜ਼ਾਪੁਰ ਦਾ ਦੌਰਾ ਕਰਨ ਮੌਕੇ ਪਿੰਡ ਵਾਸੀਆਂ ਨਾਲ।

ਮਿਹਰ ਸਿੰਘ

ਕੁਰਾਲੀ, 31 ਜਨਵਰੀ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਮਿਰਜ਼ਾਪੁਰ ਸਮੇਤ ਸਮੁੱਚੇ ਪਹਾੜੀ ਖੇਤਰ ਨੂੰ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ।

ਪਿੰਡ ਮਿਰਜ਼ਾਪੁਰ ਦਾ ਦੌਰਾ ਕਰਦਿਆਂ ਬੀਬਾ ਮਾਨ ਨੇ ਕਿਹਾ ਕਿ ਹਲਕੇ ਦਾ ਇਹ ਪਹਾੜੀ ਖੇਤਰ ਲੋਕਾਂ ਦੀ ਖਿੱਚ ਦਾ ਕੇਂਦਰ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਇਲਾਕੇ ਨੂੰ ਵਿਕਸਿਤ ਨਹੀਂ ਕਰ ਸਕੀਆਂ ਪਰ ਹੁਣ ਇਸ ਸਿਸਵਾਂ ਤੋਂ ਲੈ ਕੇ ਮਿਰਜ਼ਾਪੁਰ ਤੱਕ ਦੇ ਪਹਾੜੀ ਖੇਤਰ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਿਤ ਕਰਕੇ ਸਥਾਨਕ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।

ਇਸੇ ਦੌਰਾਨ ਪਿੰਡ ਵਾਸੀਆਂ ਦਿਲਾ ਰਾਮ, ਸ਼ੰਕਰ ਚੌਧਰੀ, ਹੁਸਨ ਚੰਦ ਅਤੇ ਗੁਰਚਰਨ ਸਿੰਘ ਆਦਿ ਨੇ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਬੀਬਾ ਮਾਨ ਨੂੰ ਜਾਣੂ ਕਰਵਾਇਆ। ਪਿੰਡ ਵਾਸੀਆਂ ਨੇ ਪਿੰਡ ਦੇ ਮਿਡਲ ਤੇ ਪ੍ਰਾਇਮਰੀ ਸਕੂਲ ਨੂੰ ਜਾਣ ਵਾਲੇ ਰਸਤੇ ਵਿੱਚ ਪੈਂਦੀ ਨਦੀ, ਡੈਮ ਕਾਰਨ ਫਸਲਾਂ ਦੇ ਹੁੰਦੇ ਨੁਕਸਾਨ, ਜੰਗਲੀ ਜਾਨਵਰਾਂ ਦੀ ਮਾਰ ਅਤੇ ਹਿਮਾਚਲ ਪ੍ਰਦੇਸ਼ ਨੂੰ ਜੁੜਦੇ ਕੱਚੇ ਰਸਤੇ ਨੂੰ ਚਾਲੂ ਕਰਨ ਦੀ ਮੰਗ ਕੈਬਨਿਟ ਮੰਤਰੀ ਬੀਬਾ ਮਾਨ ਅੱਗੇ ਰੱਖੀ। ਪਿੰਡ ਵਾਸੀਆਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਨੂੰ ਜੋੜਨ ਲਈ ਉਨ੍ਹਾਂ ਵੱਲੋਂ ਕੱਚਾ ਰਸਤਾ ਤਿਆਰ ਕੀਤਾ ਗਿਆ ਹੈ ਪਰ ਜੰਗਲਾਤ ਵਿਭਾਗ ਉਨ੍ਹਾਂ ਨੂੰ ਤੰਗ ਕਰ ਰਿਹਾ ਹੈ ਅਤੇ ਉਨ੍ਹਾਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਇਸ ਰਸਤੇ ਹੀ ਪਿੰਡ ਦੇ ਦਰਜ਼ਨਾਂ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਬੱਦੀ ਤੇ ਹੋਰ ਥਾਵਾਂ ’ਤੇ ਰੋਜ਼ਾਨਾਂ ਕੰਮਾਂ-ਕਾਰਾਂ ਲਈ ਜਾਂਦੇ ਹਨ। ਪਿੰਡ ਵਾਸੀਆਂ ਦੀਆਂ ਮੰਗਾਂ ਨਾਲ ਸਹਿਮਤ ਹੁੰਦਿਆਂ ਬੀਬਾ ਮਾਨ ਨੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜਿਹੜਾ ਵੀ ਫੈਸਲਾ ਲਿਆ ਜਾਵੇਗਾ ਉਹ ਆਮ ਲੋਕਾਂ ਤੇ ਪਿੰਡ ਵਾਸੀਆਂ ਦੀ ਸਹੂਲਤ ਤੇ ਮੰਗ ਨੂੰ ਮੁੱਖ ਰੱਖ ਕੇ ਹੀ ਲਿਆ ਜਾਵੇਗਾ। ਉਨ੍ਹਾ ਹੋਰਨਾਂ ਮੰਗਾਂ ਨੂੰ ਵੀ ਛੇਤੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All