ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Himachal Accident: ਬੱਸ ਖਾਈ ਵਿੱਚ ਡਿੱਗਣ ਕਾਰਨ ਡਰਾਈਵਰ ਸਣੇ 3 ਹਲਾਕ, ਕਈ ਜ਼ਖ਼ਮੀ

ਅਭਿਨਵ ਵਸ਼ਿਸਟ ਕੁੱਲੂ, 10 ਦਸੰਬਰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਅਨੀ ਉਪਮੰਡਲ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਬੱਸ ਦੇ ਡਰਾਈਵਰ ਸਣੇ ਤਿੰਨ ਸਵਾਰੀਆਂ ਦੀ ਮੌਤ ਹੋ ਗਈ ਅਤੇ ਹੋਰ ਕਈ ਯਾਤਰੀ...
ਰਾਹਤ ਕਾਰਜ ਦੌਰਾਨ ਸਥਾਨਕ ਲੋਕ।
Advertisement

ਅਭਿਨਵ ਵਸ਼ਿਸਟ

ਕੁੱਲੂ, 10 ਦਸੰਬਰ

Advertisement

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਅਨੀ ਉਪਮੰਡਲ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਬੱਸ ਦੇ ਡਰਾਈਵਰ ਸਣੇ ਤਿੰਨ ਸਵਾਰੀਆਂ ਦੀ ਮੌਤ ਹੋ ਗਈ ਅਤੇ ਹੋਰ ਕਈ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 42 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਹ ਪ੍ਰਾਈਵੇਟ ਬੱਸ ਸਵੇਰੇ ਕਰੀਬ 11.30 ਵਜੇ ਸ਼ਵਾਦ-ਅਨੀ ਮਾਰਗ ’ਤੇ ਸ਼ਕਹਾਦ ਨੇੜੇ ਡੂੰਘੀ ਖੱਡ ’ਚ ਡਿੱਗ ਗਈ।

ਚਸ਼ਮਦੀਦਾਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ ਚੀਕ-ਚਿਹਾੜਾ ਅਤੇ ਹਫੜਾ-ਦਫੜੀ ਮਚ ਗਈ। ਹਾਦਸਾ ਐਨਾ ਭਿਆਨਕ ਸੀ ਕਿ ਬੱਸ ਚਕਨਾਚੂਰ ਹੋ ਗਈ। ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਘਟਨਾ ਦੀ ਸੂਚਨਾ ਮਿਲਦਿਆਂ ਪੁਲੀਸ ਅਤੇ ਪ੍ਰਸ਼ਾਸਨਿਕ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਘਟਨਾ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Advertisement
Tags :
Himachal Accident
Show comments